ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਨੇਤਾ ਵਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਬਣ ਗਈ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੂੰ ਮਜੀਠੀਆ ਵਿਰੁੱਧ ਚੱਲ ਰਹੀ ਜਾਂਚ ਵਿੱਚ ਸਹਿਯੋਗ ਦੇਣ ਲਈ ਤਲਬ ਕੀਤਾ ਹੈ।
ਨਿਰੰਜਨ ਸਿੰਘ ਨੇ ਵਿਜੀਲੈਂਸ ਨੂੰ ਪੂਰੀ ਤਰ੍ਹਾਂ ਸਹਿਯੋਗ ਦੇਣ ਦੀ ਸਹਿਮਤੀ ਦਿੱਤੀ ਹੈ ਅਤੇ ਉਹ ਕੱਲ੍ਹ ਦੁਪਹਿਰ 12:30 ਵਜੇ ਮੋਹਾਲੀ ਵਿਜੀਲੈਂਸ ਦਫ਼ਤਰ ਵਿੱਚ ਹਾਜ਼ਰ ਹੋਣਗੇ।
ਇਸ ਤੋਂ ਇਲਾਵਾ, ਅੱਜ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵਲੋਂ ਵੀ ਵਿਜੀਲੈਂਸ ਅਧਿਕਾਰੀਆਂ ਨੂੰ ਕਈ ਅਹਿਮ ਅਤੇ ਸਨਸਨੀਖੇਜ਼ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ ਹਨ, ਜੋ ਮਜੀਠੀਆ ਵਿਰੁੱਧ ਜਾਂਚ ਵਿੱਚ ਨਵਾਂ ਮੋੜ ਲਿਆ ਸਕਦੀਆਂ ਹਨ।
Get all latest content delivered to your email a few times a month.