ਤਾਜਾ ਖਬਰਾਂ
ਨਵੀਂ ਦਿੱਲੀ, 28 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਜੁਲਾਈ ਤੋਂ 9 ਜੁਲਾਈ ਤੱਕ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਦੇ ਵਿਦੇਸ਼ੀ ਦੌਰੇ 'ਤੇ ਰਹਿਣਗੇ। ਘਾਨਾ ਦੇ ਤਿੰਨ ਦਹਾਕਿਆਂ ਬਾਅਦ ਹੋਣ ਵਾਲੇ ਦੌਰੇ ਦੌਰਾਨ ਉਹ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਆਰਥਿਕ, ਰੱਖਿਆ, ਊਰਜਾ ਅਤੇ ਵਿਕਾਸ ਸਹਿਯੋਗ ਦੀ ਸਮੀਖਿਆ ਕਰਨਗੇ। ਤ੍ਰਿਨੀਦਾਦ ਅਤੇ ਟੋਬੈਗੋ ਦੀ ਪਹਿਲੀ ਦੌਰਾਨੀ ਯਾਤਰਾ ਵਿੱਚ ਉਹ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ-ਬਿਸੇਸਰ ਅਤੇ ਰਾਸ਼ਟਰਪਤੀ ਕ੍ਰਿਸਟੀਨ ਕਾਰਲਾ ਨਾਲ ਗੱਲਬਾਤ ਕਰਕੇ ਇਤਿਹਾਸਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਦੀ ਸੰਸਦ ਦੇ ਸੈਸ਼ਨ ਨੂੰ ਵੀ ਸੰਬੋਧਨ ਕਰਨ ਦੀ ਸੰਭਾਵਨਾ ਹੈ।
ਦੌਰੇ ਦੇ ਅਗਲੇ ਪੜਾਅ ਵਿੱਚ ਮੋਦੀ ਅਰਜਨਟੀਨਾ ਵਿੱਚ ਰਾਸ਼ਟਰਪਤੀ ਜੇਵੀਅਰ ਮਾਈਲੀ ਨਾਲ ਮੁਲਾਕਾਤ ਕਰਕੇ ਰੱਖਿਆ, ਖੇਤੀਬਾੜੀ, ਨਵਿਆਉਣਯੋਗ ਊਰਜਾ ਅਤੇ ਵਪਾਰ ਸਮੇਤ ਕਈ ਖੇਤਰਾਂ 'ਚ ਸਾਂਝੇਦਾਰੀ ਨੂੰ ਉਤਸ਼ਾਹਿਤ ਕਰਨਗੇ। 5 ਤੋਂ 8 ਜੁਲਾਈ ਤੱਕ ਉਹ ਬ੍ਰਾਜ਼ੀਲ ਵਿਚ 17ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਿਰਕਤ ਕਰਨਗੇ ਅਤੇ ਵਿਸ਼ਵ ਸੁਰੱਖਿਆ, ਆਰਥਿਕ ਸਹਿਯੋਗ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਰਗੇ ਵਿਸ਼ਵ ਮਸਲਿਆਂ 'ਤੇ ਵਿਚਾਰ ਸਾਂਝੇ ਕਰਨਗੇ। ਦੌਰੇ ਦੇ ਆਖਰੀ ਪੜਾਅ ਵਿੱਚ ਉਹ ਨਾਮੀਬੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਇਤਿਹਾਸਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਸੰਸਦ ਵਿੱਚ ਭਾਸ਼ਣ ਦੇਣਗੇ।
Get all latest content delivered to your email a few times a month.