IMG-LOGO
ਹੋਮ ਪੰਜਾਬ: 🔴 ਵੱਡੀ ਖਬਰ: AAP ਨੇ MLA ਕੁੰਵਰ ਵਿਜੇ ਪ੍ਰਤਾਪ 'ਤੇ...

🔴 ਵੱਡੀ ਖਬਰ: AAP ਨੇ MLA ਕੁੰਵਰ ਵਿਜੇ ਪ੍ਰਤਾਪ 'ਤੇ ਕੀਤਾ ਵੱਡਾ ਐਕਸ਼ਨ

Admin User - Jun 29, 2025 11:17 AM
IMG

ਚੰਡੀਗੜ੍ਹ:- ਆਮ ਆਦਮੀ ਪਾਰਟੀ ਨੇ ਆਪਣੇ ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਤੇ ਵੱਡਾ ਐਕਸ਼ਨ ਕਰਦੇ ਆ ਉਸ ਨੂੰ ਅੱਜ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪੰਜ ਸਾਲ ਲਈ ਪਾਰਟੀ ਚੋਂ ਬਾਹਰ ਕੱਢ ਦਿੱਤਾ ਹੈ।। 

ਖਬਰ ਵਾਲੇ ਡਾਟ ਕਾਮ ਨੂੰ ਮਿਲੀ ਆਮ ਆਦਮੀ ਪਾਰਟੀ ਦੇ ਅੰਦਰੂਨੀ ਸੂਤਰਾਂ ਤੋਂ ਜਾਣਕਾਰੀ ਅਨੁਸਾਰ ਔਰ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਨੂੰ ਵਾਰਨਿੰਗ ਵੀ ਦਿੱਤੀ ਗਈ ਸੀ ਪਰ ਉਹ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ।। ਇੱਥੋਂ ਤੱਕ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਚ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤੀ ਨਾਲ ਵਿੱਡੀ ਗਈ ਮੁਹਿਮ ਤਹਿਤ ਉਹਨਾਂ ਵੱਲੋਂ ਮਜੀਠੀਏ ਦੀ ਗਿਰਫਤਾਰੀ ਨੂੰ ਲੈ ਕੇ ਸਰਕਾਰ ਤੇ ਸਵਾਲ ਚੁੱਕੇ ਗਏ ਸਨ ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। 

ਇਹ ਵੀ ਦੱਸਣ ਯੋਗ ਹੈ ਕਿ ਸਾਬਕਾ ਆਈਪੀਐਸ ਅਧਿਕਾਰੀ ਤੋਂ ਵਿਧਾਇਕ ਬਣੇ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ  ਬਰਗਾੜੀ ਘਟਨਾਵਾਂ ਨੂੰ ਵੀ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲਿਆ ਹੋਇਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.