ਤਾਜਾ ਖਬਰਾਂ
ਚੰਡੀਗੜ੍ਹ, 29 ਜੂਨ 2025 – ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਤੋਂ ਨਿਕਾਲਣ ਦੇ ਫੈਸਲੇ ਉੱਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਆਰੋਪ ਲਾਏ ਕਿ AAP ਨੇ ਕੁੰਵਰ ਵਿਜੇ ਪ੍ਰਤਾਪ ਵਰਗੇ ਇਮਾਨਦਾਰ ਅਤੇ ਸਮਰਪਿਤ ਨੇਤਾਵਾਂ ਨੂੰ ਸਿਰਫ਼ ਆਪਣਾ ਸਿਆਸੀ ਫਾਇਦਾ ਲੈਣ ਲਈ ਵਰਤਿਆ ਅਤੇ ਉਨ੍ਹਾਂ ਦੀ ਸੇਵਾ ਦਾ ਕੋਈ ਮੁੱਲ ਨਹੀਂ ਦਿੱਤਾ। ਬਿੱਟੂ ਨੇ ਕਿਹਾ ਕਿ ਇਹ ਪਾਰਟੀ ਸੱਚੇ ਲੋਕਾਂ ਨਾਲ ਧੋਖੇਬਾਜੀ ਕਰਨ ਵਿੱਚ ਮਾਹਿਰ ਹੈ। ਉਸਨੇ ਇਹ ਵੀ ਦਾਅਵਾ ਕੀਤਾ ਕਿ ਜਿਵੇਂ ਦਿੱਲੀ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਕਾਰ ਦਿਤਾ, ਓਸੇ ਤਰ੍ਹਾਂ 2027 ਦੀਆਂ ਚੋਣਾਂ ਵਿੱਚ ਪੰਜਾਬ ਤੋਂ ਵੀ ਇਸਨੂੰ ਬਾਹਰ ਦਾ ਰਾਹ ਦਿਖਾ ਦਿੱਤਾ ਜਾਵੇਗਾ।
Get all latest content delivered to your email a few times a month.