ਤਾਜਾ ਖਬਰਾਂ
ਰੂਪਨਗਰ, 29 ਜੂਨ 2025 – ਸੀਨੀਅਰ ਕਪਤਾਨ ਪੁਲਿਸ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਚਲ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਰੂਪਨਗਰ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀਆਂ ਅਤੇ ਗਸ਼ਤ ਦੌਰਾਨ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਥਾਣਾ ਸਦਰ ਰੂਪਨਗਰ ਵੱਲੋਂ ਲਖਵੀਰ ਸਿੰਘ ਉਰਫ਼ ਲੱਖਾ ਅਤੇ ਸਿਕੰਦਰ ਸਿੰਘ ਉਰਫ਼ ਵਿੱਕੀ ਤੋਂ 22 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ, ਜਦਕਿ ਗੁਰਸਿਮਰਨ ਸਿੰਘ ਤੋਂ 14 ਗ੍ਰਾਮ ਤੋਂ ਵੱਧ ਚਰਸ ਬਰਾਮਦ ਹੋਈ, ਜਿਸ ਖਿਲਾਫ ਥਾਣਾ ਸਿਟੀ ਰੂਪਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਹੋਇਆ। ਇਨ੍ਹਾਂ ਤੋਂ ਇਲਾਵਾ, ਥਾਣਾ ਸਿਟੀ ਮੋਰਿੰਡਾ ਵੱਲੋਂ ਸਤੀਸ ਕੁਮਾਰ ਨੂੰ ਗ੍ਰਿਫਤਾਰ ਕਰਕੇ 8250 ਐਮ.ਐਲ. ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਅਤੇ ਉਸ ਖਿਲਾਫ਼ ਐਕਸਾਈਜ਼ ਐਕਟ ਤਹਿਤ ਕਾਰਵਾਈ ਕੀਤੀ ਗਈ। ਐੱਸ.ਐੱਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਖਿਲਾਫ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰਨ ਅਤੇ ਕੋਈ ਵੀ ਜਾਣਕਾਰੀ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ 97791-00200 ਜਾਂ ਜ਼ਿਲ੍ਹਾ ਪੁਲਿਸ ਨਾਲ ਸਾਂਝੀ ਕਰਨ, ਜਿਸਦਾ ਨਾਂ-ਪਤਾ ਗੁਪਤ ਰੱਖਿਆ ਜਾਵੇਗਾ।
Get all latest content delivered to your email a few times a month.