ਤਾਜਾ ਖਬਰਾਂ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਕੋਰ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਦੁਪਹਿਰ 2 ਵਜੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਜਾਵੇਗਾ ਕਿ ਪਾਰਟੀ ਭਵਿੱਖ ਵਿੱਚ ਲੋਕਾਂ ਵਿੱਚ ਕਿਵੇਂ ਜਾਵੇਗੀ। ਨਾਲ ਹੀ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ 'ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲੁਧਿਆਣਾ ਜ਼ਿਮਨੀ ਚੋਣ ਦੇ ਨਤੀਜਿਆਂ 'ਤੇ ਵੀ ਚਰਚਾ ਕੀਤੀ ਜਾਵੇਗੀ।
Get all latest content delivered to your email a few times a month.