ਤਾਜਾ ਖਬਰਾਂ
ਚੰਡੀਗੜ੍ਹ - ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਰਿਮਾਂਡ ਖ਼ਤਮ ਹੋਣ 'ਤੇ ਵਿਜੀਲੈਂਸ ਟੀਮ ਨੇ ਮੋਹਾਲੀ ਅਦਾਲਤ ਵਿੱਚ ਮੁੜ ਪੇਸ਼ ਕੀਤਾ ਹੈ, ਜਿੱਥੇ ਅਦਾਲਤ ਨੇ ਬਿਕਰਮ ਮਜੀਠੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈI ਅਦਾਲਤ ਨੇ ਉਨ੍ਹਾਂ ਨੂੰ ਨਾਭਾ ਨਵੀਂ ਜੇਲ੍ਹ ਭੇਜਣ ਦੇ ਆਦੇਸ਼ ਦਿੱਤੇ ਹਨI ਹੁਣ ਇਸ ਮਾਮਲੇ 'ਚ ਅਗਲੀ ਸੁਣਵਾਈ 19 ਜੁਲਾਈ ਹੋਵੇਗੀI
Get all latest content delivered to your email a few times a month.