ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਸਤਲੁਜ ਯਮੁਨਾ ਲਿੰਕ ਨਹਿਰ (SYL) 'ਤੇ ਦੁਬਾਰਾ ਗੱਲਬਾਤ ਕਰਨ ਲਈ ਤਿਆਰ ਹਨ। ਕੇਂਦਰ ਸਰਕਾਰ ਦੇ ਸੱਦੇ ਤੋਂ ਬਾਅਦ, ਦਿੱਲੀ ਵਿੱਚ ਨਹਿਰ ਦੀ ਉਸਾਰੀ ਦੇ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਇੱਕ ਮੀਟਿੰਗ ਹੋਵੇਗੀ। ਕੇਂਦਰ ਸਰਕਾਰ ਦੀ ਅਗਵਾਈ ਵਿੱਚ ਗੱਲਬਾਤ 9 ਜੁਲਾਈ ਨੂੰ ਦਿੱਲੀ ਵਿੱਚ ਹੋਵੇਗੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਇਸ ਵਿੱਚ ਮੌਜੂਦ ਰਹਿਣਗੇ।
ਪੰਜਾਬ ਅਤੇ ਹਰਿਆਣਾ ਇਸ ਮੀਟਿੰਗ ਵਿੱਚ ਆਪਣੇ-ਆਪਣੇ ਪੱਖ ਮਜ਼ਬੂਤੀ ਨਾਲ ਰੱਖਣ ਦੀ ਤਿਆਰੀ ਕਰ ਰਹੇ ਹਨ। ਦੋਵਾਂ ਮੁੱਖ ਮੰਤਰੀਆਂ ਨੇ ਅਧਿਕਾਰੀਆਂ ਨੂੰ ਹੁਣ ਤੱਕ ਹੋਈਆਂ ਮੀਟਿੰਗਾਂ ਦੇ ਸਬੰਧਤ ਦਸਤਾਵੇਜ਼ ਅਤੇ ਵੇਰਵੇ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।
Get all latest content delivered to your email a few times a month.