ਤਾਜਾ ਖਬਰਾਂ
ਅਬੋਹਰ ਵਿੱਚ ਮੰਤਰੀ ਅਮਨ ਅਰੋੜਾ ਨੇ ਸੰਜੇ ਵਰਮਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਦਾ ਕੀਤਾ ਪ੍ਰਗਟਾਵਾ
ਸੰਜੇ ਵਰਮਾ ਦੇ ਭਰਾ ਨੇ ਪੁੱਛਿਆ - ਮੋਦੀ ਸਰਕਾਰ ਗੈਂਗਸਟਰਾਂ ਨੂੰ ਸੈਂਟਰਲ ਜੇਲ੍ਹ ਵਿੱਚ ਕਿਉਂ ਰੱਖਿਆ ਹੋਇਆ ਹੈ?
ਅਬੋਹਰ ਕੱਪੜਾ ਵਪਾਰੀ ਕਤਲ ਮਾਮਲੇ ਵਿੱਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋਵਾਂ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ
ਚੰਡੀਗੜ੍ਹ, 8 ਜੁਲਾਈ-
ਅਬੋਹਰ ਵਿੱਚ ਮਸ਼ਹੂਰ ਕਾਰੋਬਾਰੀ ਸੰਜੇ ਵਰਮਾ ਦੇ ਬੇਰਹਿਮੀ ਨਾਲ ਹੋਏ ਕਤਲ 'ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਪੁਲਿਸ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇਗੀ। ਉਨ੍ਹਾਂ ਨੇ ਪੀੜਤ ਪਰਿਵਾਰ ਮੁਲਾਕਾਤ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ।
ਅਰੋੜਾ ਨੇ ਇਸ ਕਤਲ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ 'ਤੇ ਸਵਾਲ ਉਠਾਏ ਅਤੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ, ਜਦੋਂ ਕਿ ਬਿਸ਼ਨੋਈ ਭਾਜਪਾ ਸ਼ਾਸਿਤ ਰਾਜ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਵਰਮਾ ਦੇ ਭਰਾ ਜਗਤ ਵਰਮਾ ਨੇ ਵੀ ਕੱਲ੍ਹ ਸੁਨੀਲ ਜਾਖੜ ਤੋਂ ਪੁੱਛਿਆ ਸੀ ਕਿ ਤੁਹਾਡੀ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲਾ ਕੇਂਦਰੀ ਜੇਲ੍ਹਾਂ ਵਿੱਚ ਗੈਂਗਸਟਰਾਂ ਨੂੰ ਪਨਾਹ ਕਿਉਂ ਦੇ ਰਿਹਾ ਹੈ?
ਅਰੋੜਾ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਗੁਜਰਾਤ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਵਿੱਚ ਰੱਖਣ ਦੀ ਬੇਨਤੀ ਕੀਤੀ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਧਾਰਾ 268 ਤਹਿਤ ਹੁਕਮ ਜਾਰੀ ਕੀਤਾ ਕਿ ਉਸਨੂੰ ਹਰ ਹਾਲਤ ਵਿੱਚ ਸਾਬਰਮਤੀ ਜੇਲ੍ਹ ਵਿੱਚ ਹੀ ਰੱਖਿਆ ਜਾਵੇਗਾ।
ਅਰੋੜਾ ਨੇ ਦੁੱਖ ਪ੍ਰਗਟ ਕੀਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਖੂੰਖਾਰ ਗੈਂਗਸਟਰਾਂ ਨੂੰ ਰਾਜਨੀਤਿਕ ਸੁਰੱਖਿਆ ਨਾ ਦੇਣ ਜੋ ਲੋਕਾਂ ਨੂੰ ਬੇਰਹਿਮੀ ਨਾਲ ਮਾਰਦੇ ਹਨ। ਅਜਿਹੇ ਲੋਕਾਂ ਨੂੰ ਰਾਜਨੀਤਿਕ ਸਰਪ੍ਰਸਤੀ ਦੇਣਾ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ਼ ਦੀ ਕਾਨੂੰਨ ਵਿਵਸਥਾ ਅਤੇ ਸ਼ਾਂਤੀ ਲਈ ਖ਼ਤਰਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ।
ਅਰੋੜਾ ਨੇ ਸ਼ੱਕ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਿਰਫ਼ ਇਤਫ਼ਾਕ ਨਹੀਂ ਹੋ ਸਕਦਾ ਕਿ ਲਾਰੈਂਸ ਬਿਸ਼ਨੋਈ ਸਿਰਫ਼ ਗੈਰ-ਭਾਜਪਾ ਸ਼ਾਸਿਤ ਰਾਜਾਂ ਵਿੱਚ ਹੀ ਕਤਲ ਕਰਵਾਉਂਦਾ ਹੈ। ਇਹ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਇੱਕ ਸੋਚੀ ਸਮਝੀ ਰਣਨੀਤੀ ਹੈ। ਉਨ੍ਹਾਂ ਪੰਜਾਬ ਭਾਜਪਾ ਆਗੂਆਂ ਨੂੰ ਵੀ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਉਣ ਦੀ ਅਪੀਲ ਕੀਤੀ।
ਅਬੋਹਰ ਕੱਪੜਾ ਵਪਾਰੀ ਕਤਲ ਮਾਮਲੇ ਵਿੱਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋਵਾਂ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ
ਅਬੋਹਰ ਵਿੱਚ ਇੱਕ ਕੱਪੜਾ ਵਪਾਰੀ ਦੇ ਹਾਲ ਹੀ ਵਿੱਚ ਹੋਏ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦੱਸ ਦੇਈਏ ਕਿ ਪੁਲਿਸ ਨੇ ਕਤਲ ਵਿੱਚ ਸ਼ਾਮਲ ਦੋਵੇਂ ਗੈਂਗਸਟਰਾਂ ਦਾ ਐਨਕਾਊਂਟਰ ਕਰ ਦਿੱਤਾ ਹੈ। ਦੋਵੇਂ ਦੋਸ਼ੀ ਘਟਨਾ ਤੋਂ ਬਾਅਦ ਭੱਜ ਗਏ ਸਨ ਅਤੇ ਪੰਜਾਬ ਦੇ ਪਟਿਆਲਾ ਵਿੱਚ ਲੁਕੇ ਹੋਏ ਸਨ।
Get all latest content delivered to your email a few times a month.