ਤਾਜਾ ਖਬਰਾਂ
ਚੰਡੀਗੜ੍ਹ - ਰਾਜਸਥਾਨ ਦੇ ਚੁਰੂ ਵਿੱਚ ਫੌਜ ਦਾ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ।ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਸਥਾਨ 'ਤੇ ਲੜਾਕੂ ਜਹਾਜ਼ ਦਾ ਮਲਬਾ ਆਲੇ-ਦੁਆਲੇ ਡਿੱਗਿਆ ਹੋਇਆ ਹੈ। ਇਸ ਘਟਨਾ ਤੋਂ ਬਾਅਦ ਖੇਤਾਂ ਵਿੱਚ ਅੱਗ ਦੀਆਂ ਲਪਟਾਂ ਵੇਖੀਆਂ ਗਈਆਂ। ਕੁਝ ਹੀ ਦੇਰ ਵਿੱਚ ਅਸਮਾਨ ਵਿੱਚ ਕਾਲੇ ਧੂੰਏਂ ਦਾ ਬੱਦਲ ਅਸਮਾਨ ਵਿੱਚ ਫੈਲ ਗਿਆ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਈਆਂ ਹਨ। ਜਹਾਜ਼ ਮਲਬੇ ਦੇ ਨੇੜੇ ਤੋਂ ਬੁਰੀ ਤਰ੍ਹਾਂ ਲਾਸ਼ਾਂ ਦੇ ਟੁਕੜੇ ਮਿਲੇ ਹਨ। ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਕਾਰਵਾਈ ਜਾਰੀ ਹੈ। ਸਥਾਨਕ ਲੋਕਾਂ ਅਨੁਸਾਰ ਜਹਾਜ਼ ਹਾਦਸੇ ਤੋਂ ਬਾਅਦ ਖੇਤਾਂ ਵਿੱਚ ਅੱਗ ਲੱਗ ਗਈ, ਜਿਸ ਨੂੰ ਲੋਕਾਂ ਵਲੋਂ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਜਹਾਜ਼ ਹਾਦਸਾ ਰਤਨਗੜ੍ਹ ਇਲਾਕੇ ਦੇ ਭਾਨੂਡਾ ਪਿੰਡ ਵਿਖੇ ਵਾਪਰਿਆ ਹੈ।
Get all latest content delivered to your email a few times a month.