ਤਾਜਾ ਖਬਰਾਂ
ਚੰਡੀਗੜ੍ਹ- ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ।
ਸਹੁੰ ਚੁੱਕ ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇੰਜੀਨੀਅਰ ਸੈਣੀ ਕੋਲ ਪੰਜਾਬ ਦੇ ਬਿਜਲੀ ਖੇਤਰ ਦਾ ਵਿਆਪਕ ਤਜਰਬਾ ਅਤੇ ਡੂੰਘੀ ਸਮਝ ਹੈ, ਜੋ ਪੀ.ਐਸ.ਈ.ਆਰ.ਸੀ. ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਿਯੁਕਤੀ ਨਾਲ, ਕਮਿਸ਼ਨ ਆਪਣੀ ਪੂਰੀ ਸਮਰੱਥਾ ਨਾਲ ਨਿਰਪੱਖ ਨਿਯਮਾਂ ਨੂੰ ਯਕੀਨੀ ਬਣਾਉਣ, ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਅਤੇ ਖਪਤਕਾਰਾਂ, ਉਪਯੋਗਤਾਵਾਂ ਤੇ ਭਾਈਵਾਲਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਬਿਹਤਰ ਢੰਗ ਨਾਲ ਕੰਮ ਕਰੇਗਾ। ਮੰਤਰੀ ਨੇ ਕਿਹਾ ਕਿ ਬਿਜਲੀ ਖੇਤਰ ਵਿੱਚ ਸੈਣੀ ਨੇ ਵਡਮੁੱਲਾ ਯੋਗਦਾਨ ਪਾਇਆ ਹੈ ਅਤੇ ਕਮਿਸ਼ਨ ਵਿੱਚ ਉਨ੍ਹਾਂ ਦੀ ਨਿਯੁਕਤੀ ਨਿਸ਼ਚਤ ਤੌਰ 'ਤੇ ਇਸਦੀ ਰੈਗੂਲੇਟਰੀ ਕੁਸ਼ਲਤਾ ਵਿੱਚ ਵਾਧਾ ਕਰੇਗੀ।
Get all latest content delivered to your email a few times a month.