ਤਾਜਾ ਖਬਰਾਂ
ਬਠਿੰਡਾ ਜ਼ਿਲ੍ਹੇ ਦੇ ਪਿੰਡ ਸਰਦਾਰਗੜ੍ਹ ਵਿੱਚ ਝੋਨੇ ਦੇ ਖੇਤ ਵਿਚੋਂ ਇਕ ਨਾਬਾਲਿਗ ਲੜਕੀ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮ੍ਰਿਤਕਾ ਪਿੰਡ ਸਰਦਾਰਗੜ੍ਹ ਦੀ ਰਹਿਣ ਵਾਲੀ ਸੀ, ਜੋ ਪਿਛਲੇ ਪੰਜ ਦਿਨਾਂ ਤੋਂ ਗੁੰਮ ਸੀ। ਪਰਿਵਾਰਕ ਮੈਂਬਰਾਂ ਅਨੁਸਾਰ, ਲੜਕੀ ਸਵੇਰੇ ਸੈਰ ਕਰਨ ਲਈ ਗਈ ਸੀ ਪਰ ਵਾਪਸ ਨਹੀਂ ਆਈ। ਲੜਕੀ ਗਿੱਦੜਬਾਹਾ ਵਿਖੇ ਦਸਵੀਂ ਜਮਾਤ ਦੀ ਵਿਦਿਆਰਥਣ ਸੀ। ਪਰਿਵਾਰ ਨੇ ਉਸ ਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਪੁਲਿਸ ਚੌਕੀ ਬੱਲੂਆਣਾ 'ਚ ਦਰਜ ਕਰਵਾਈ ਸੀ। ਲਾਸ਼ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਅਤੇ ਸਹਾਰਾ ਜਨ ਸੇਵਾ ਟੀਮ ਨੇ ਲਾਸ਼ ਨੂੰ ਖੇਤ 'ਚੋਂ ਬਾਹਰ ਕੱਢਿਆ। ਬਠਿੰਡਾ ਦਿਹਾਤੀ ਦੇ ਡੀਐਸਪੀ ਸਰਬਜੀਤ ਸਿੰਘ ਬਰਾੜ ਸਵੈਮ ਘਟਨਾ ਸਥਾਨ 'ਤੇ ਮੌਜੂਦ ਰਹੇ।
ਮਾਮਲੇ ਦੀ ਜਾਂਚ ਦੌਰਾਨ ਚੌਕੀ ਬੱਲੂਆਣਾ ਵਿਖੇ ਕੱਲ੍ਹ ਦੋ ਸ਼ੱਕੀ ਵਿਅਕਤੀਆਂ ਨੂੰ ਪੁਲਿਸ ਹਵਾਲੇ ਕੀਤਾ ਗਿਆ, ਜੋ ਕਿ ਪਿੰਡ ਵਾਸੀਆਂ ਵੱਲੋਂ ਕੁੱਟਮਾਰ ਕਰਨ ਤੋਂ ਬਾਅਦ ਪੁਲਿਸ ਦੇ ਹਵਾਲੇ ਕੀਤੇ ਗਏ ਸਨ। ਇੰਚਾਰਜ ਪ੍ਰਦੀਪ ਕੁਮਾਰ ਅਨੁਸਾਰ, ਮਾਮਲੇ ਵਿੱਚ IPC ਦੀ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁਖ ਦੋਸ਼ੀ ਬਲਜੀਤ ਰਾਮ ਨੂੰ ਗ੍ਰਿਫਤਾਰ ਕਰ ਲਿਆ ਹੈ, ਜੋ ਕਿ ਸਰਦਾਰਗੜ੍ਹ ਪਿੰਡ ਦਾ ਰਹਿਣ ਵਾਲਾ ਹੈ। ਹੋਰ ਅਗਲੀ ਜਾਂਚ ਥਾਣਾ ਸਦਰ ਬਠਿੰਡਾ ਦੇ ਐਸ.ਐਚ.ਓ. ਵੱਲੋਂ ਕੀਤੀ ਜਾ ਰਹੀ ਹੈ।
Get all latest content delivered to your email a few times a month.