ਤਾਜਾ ਖਬਰਾਂ
ਫਾਜ਼ਿਲਕਾ ਪੁਲਿਸ ਨੇ ਸੰਜੇ ਵਰਮਾ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ ਰਾਜਸਥਾਨ ਦੇ ਬੀਕਾਨੇਰ ਤੋਂ ਤਿੰਨ ਹੋਰ ਮੁਲਜ਼ਮ—ਇੰਦਰਪਾਲ ਬਿਸ਼ਨੋਈ, ਸੰਦੀਪ ਖਿਚੜ ਅਤੇ ਪਵਨ ਖਿਚੜ—ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਐਸਐਸਪੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਹੋਈ। ਪੁਲਿਸ ਅਨੁਸਾਰ, ਇਨ੍ਹਾਂ ਤਿੰਨਾਂ ਨੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਨਾਂ ਸਿਰਫ਼ ਪਨਾਹ ਦਿੱਤੀ, ਸਗੋਂ ਉਨ੍ਹਾਂ ਨੂੰ ਡੇਢ ਲੱਖ ਰੁਪਏ ਵੀ ਮੁਹੱਈਆ ਕਰਵਾਏ। ਇਸ ਤੋਂ ਪਹਿਲਾਂ, ਪੁਲਿਸ ਨੇ ਪਟਿਆਲਾ ਤੋਂ ਜਸਪ੍ਰੀਤ ਸਿੰਘ ਅਤੇ ਰਾਮ ਰਤਨ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਦੀ ਮੌਤ ਪੁਲਿਸ ਮੁਕਾਬਲੇ ਦੌਰਾਨ ਹੋ ਗਈ ਸੀ। ਮੁੱਖ ਦੋਸ਼ੀ ਸ਼ਕਤੀ ਕੁਮਾਰ ਅਤੇ ਹੋਰ ਦੋ ਵਿਅਕਤੀ ਅਜੇ ਵੀ ਫਰਾਰ ਹਨ, ਜਿਨ੍ਹਾਂ ਦੀ ਤਲਾਸ਼ ਜਾਰੀ ਹੈ।
ਪ੍ਰੈਸ ਕਾਨਫਰੰਸ ਦੌਰਾਨ ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਵਿਅਕਤੀਆਂ ਵਿੱਚੋਂ ਇੱਕ ਪੀਜੀ ਚਲਾਉਂਦਾ ਸੀ। ਪੁਲਿਸ ਨੇ ਉਨ੍ਹਾਂ ਦੇ ਖਾਤਿਆਂ ਵਿੱਚ ਹੋਰ ਦੇਸ਼ਾਂ ਤੋਂ ਆਏ ਪੈਸਿਆਂ ਦੀ ਵੀ ਪਛਾਣ ਕੀਤੀ ਹੈ, ਜਿਸ ਵਿਚ 1.4 ਲੱਖ ਰੁਪਏ ਬਾਹਰੋਂ ਟਰਾਂਸਫਰ ਹੋਏ। ਪੁਲਿਸ ਨੇ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕਰਨ ਦੀ ਯੋਜਨਾ ਬਣਾਈ ਹੈ। ਇਸ ਕਤਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਐਸਐਸਪੀ ਵੱਲੋਂ ਵਰਮਾ ਪਰਿਵਾਰ ਅਤੇ ਵਪਾਰੀ ਵਰਗ ਨੂੰ ਪੂਰੀ ਸੁਰੱਖਿਆ ਦੇਣ ਦੀ ਗਰੰਟੀ ਦਿੱਤੀ ਗਈ ਹੈ।
Get all latest content delivered to your email a few times a month.