ਤਾਜਾ ਖਬਰਾਂ
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੇ ਅੱਜ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ।ਚੰਡੀਗੜ੍ਹ ਦੇ ਸੈਕਟਰ 37 ਵਿਖੇ ਹੋਏ ਸਮਾਗਮ ਵਿਚ ਉਨ੍ਹਾਂ ਨੇ ਅਹੁਦਾ ਸੰਭਾਲਿਆ। ਇਸ ਮੌਕੇ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਹੋਰ ਭਾਜਪਾ ਆਗੂ ਅਤੇ ਲੀਡਰਸ਼ਿਪ ਮੌਜੂਦ ਸਨ, ਜਿਨ੍ਹਾਂ ਨੇ ਅਸ਼ਵਨੀ ਸ਼ਰਮਾ ਨੂੰ ਅਹੁਦਾ ਸੰਭਾਲਣ 'ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ।
ਦੱਸ ਦਈਏ ਕਿ ਭਾਜਪਾ ਨੇ ਪੰਜਾਬ ਦੇ ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪਿਛਲੇ ਦਿਨੀਂ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਸੀ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੁਨੀਲ ਜਾਖੜ ਕੋਲ ਹੀ ਰਹੇਗਾ। ਅਸ਼ਵਨੀ ਸ਼ਰਮਾ ਹੁਣ ਸੁਨੀਲ ਜਾਖੜ ਦੇ ਨਾਲ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਅਸ਼ਵਨੀ ਸ਼ਰਮਾ ਪਹਿਲਾਂ ਜਨਵਰੀ 2020 ਤੋਂ ਜੁਲਾਈ 2023 ਤੱਕ ਪੰਜਾਬ ਪ੍ਰਧਾਨ ਰਹਿ ਚੁੱਕੇ ਹਨ।
Get all latest content delivered to your email a few times a month.