ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦਾ ਦੌਰਾ ਕਰਨਗੇ। ਉਹ ਇਤਿਹਾਸਕ ਵੇਈਂ ਨਦੀ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਦੇ ਉਤਸਵ ਵਿਚ ਸ਼ਿਰਕਤ ਕਰਨਗੇ। ਇਸ ਮੌਕੇ ਉਨ੍ਹਾਂ ਦੀ ਹਾਜ਼ਰੀ ਇੱਕ ਵੱਡੇ ਧਾਰਮਿਕ ਸਮਾਗਮ ਨੂੰ ਹੋਰ ਵੀ ਮਹੱਤਵਪੂਰਨ ਬਣਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨਿਰਮਲ ਕੁਟੀਆ ਵੱਲੋਂ ਚਲਾਏ ਜਾ ਰਹੇ ਗੁਰਦੁਆਰਾ ਗੁਰ ਪ੍ਰਕਾਸ਼ ਸਾਹਿਬ ਵਿਖੇ ਮੱਥਾ ਟੇਕਣਗੇ ਤੇ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਨਾਲ ਵੀ ਮੁਲਾਕਾਤ ਕਰਨਗੇ। ਸਮਾਰੋਹ ਦੌਰਾਨ ਹੋਰ ਸਿਆਸੀ ਤੇ ਧਾਰਮਿਕ ਅਹੁਦੇਦਾਰ ਵੀ ਉਪਸਥਿਤ ਰਹਿਣਗੇ।
ਇਹ ਕਾਰ ਸੇਵਾ ਨਿਰਮਲ ਸੰਪਰਦਾ ਦੇ ਸੇਵਾਦਾਰਾਂ ਵੱਲੋਂ ਨਦੀ ਦੀ ਸਫਾਈ ਅਤੇ ਸੰਰਖਣ ਲਈ ਚਲਾਈ ਜਾਂਦੀ ਹੈ। 25 ਸਾਲਾਂ ਤੋਂ ਲਗਾਤਾਰ ਚੱਲ ਰਹੀ ਇਸ ਮੁਹਿੰਮ ਨੇ ਸੂਬੇ ਵਿਚ ਵਾਤਾਵਰਣ ਸੰਭਾਲ ਲਈ ਇੱਕ ਮਿਸਾਲ ਕਾਇਮ ਕੀਤੀ ਹੈ।
Get all latest content delivered to your email a few times a month.