IMG-LOGO
ਹੋਮ ਪੰਜਾਬ: ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’...

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

Admin User - Jul 16, 2025 08:14 PM
IMG

ਚੰਡੀਗੜ੍ਹ, 16 ਜੁਲਾਈ:

ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਇਸ ਪੁਰਸਕਾਰ ਦਾ ਐਲਾਨ 14 ਜੁਲਾਈ, 2025 ਨੂੰ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰੀ ਸ੍ਰੀ ਪੀਯੂਸ਼ ਗੋਇਲ ਦੁਆਰਾ "ਇੱਕ ਜ਼ਿਲ੍ਹਾ ਇੱਕ ਉਤਪਾਦ" ਪਹਿਲਕਦਮੀ ਅਧੀਨ ਜ਼ਿਲ੍ਹਾ-ਵਿਸ਼ੇਸ਼ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੀ ਉੱਤਮਤਾ ਅਤੇ ਨਵੀਨਤਾ ਨੂੰ ਮਾਨਤਾ ਦਿੰਦਿਆਂ ਕੀਤਾ ਗਿਆ ਸੀ।

 ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਉਦਯੋਗ ਤੇ ਵਣਜ ਵਿਭਾਗ ਦੇ ਅਣਥੱਕ ਯਤਨਾਂ, ਸਮਰਪਣ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਇੱਕ ਜ਼ਿਲ੍ਹਾ ਇੱਕ ਉਤਪਾਦ ਪਹਿਲਕਦਮੀ ਅਧੀਨ ਪੰਜਾਬ ਦੇ ਸਰਬੋਤਮ ਅਭਿਆਸਾਂ ਨੂੰ ਦਰਸਾਉਂਦੀ ਇਹ ਪੇਸ਼ਕਾਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਦੌਰਾਨ ਉਦਯੋਗ ਤੇ ਵਣਜ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਦੁਆਰਾ ਦਿੱਤੀ ਗਈ। ਇਸ ਪੇਸ਼ਕਾਰੀ ਦੌਰਾਨ ਜ਼ਿਲ੍ਹਾ-ਅਧਾਰਤ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰ ਕਰਨਾ ਸੁਖਾਲਾ ਬਣਾਉਣ ਸਬੰਧੀ ਪੰਜਾਬ ਦੇ ਪ੍ਰਗਤੀਸ਼ੀਲ ਅਤੇ ਟਿਕਾਊ ਯਤਨਾਂ ਨੂੰ ਉਜਾਗਰ ਕੀਤਾ ਗਿਆ। ਇਹ ਪੁਰਸਕਾਰ ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸੁਰਭੀ ਮਲਿਕ ਆਈ.ਏ.ਐਸ. ਦੁਆਰਾ ਪ੍ਰਾਪਤ ਕੀਤਾ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ, ਇਹ ਦਰਸਾਉਂਦੀ ਹੈ ਕਿ ਤਾਲਮੇਲ ਨੀਤੀ ਸਦਕਾ ਨਵੀਨਤਾ ਸਮਾਵੇਸ਼ੀ ਉਦਯੋਗਿਕ ਵਿਕਾਸ ਨੂੰ ਕਿਵੇਂ ਅੱਗੇ ਵਧਾਇਆ ਜਾ ਸਕਦਾ ਹੈ। ਪੰਜਾਬ ਦੀਆਂ ਮੁੱਖ ਪਹਿਲਕਦਮੀਆਂ ਅਤੇ ਨਤੀਜਿਆਂ ਵਿੱਚ ਗ੍ਰੀਨ ਸਟੈਂਪ ਪੇਪਰ ਪਹਿਲਕਦਮੀ, ਕਾਰੋਬਾਰ ਦਾ ਅਧਿਕਾਰ ਐਕਟ, 2020 ਅਧੀਨ ਜਲਦ ਪ੍ਰਵਾਨਗੀਆਂ, ਇੱਕ ਜ਼ਿਲ੍ਹਾ ਇੱਕ ਉਤਪਾਦ ਰਾਹੀਂ ਫ਼ਸਲੀ ਵਿਭਿੰਨਤਾ, ਨਿਰਯਾਤ ਪ੍ਰਾਪਤੀਆਂ, ਮਾਰਕੀਟ ਪ੍ਰੋਤਸਾਹਨ, ਹੁਨਰ-ਨਿਰਮਾਣ ਤੇ ਨਵੀਨਤਾ, ਪ੍ਰਭਾਵਸ਼ਾਲੀ ਵਾਧਾ ਆਦਿ ਸ਼ਾਮਲ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.