ਤਾਜਾ ਖਬਰਾਂ
ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ ਦਿੱਲੀ 'ਚ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ।
ਇਸ ਮੀਟਿੰਗ ਵਿੱਚ ਕਿਸਾਨਾਂ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ।
ਪਹਿਲਾ ਮੁੱਦਾ ਪੰਜਾਬ ਦੇ ਗਡਾਊਨਾ ਵਿਚੋਂ ਰੋਜ਼ਾਨਾ 10–12 ਮੈਟਰਿਕ ਟਨ ਅਨਾਜ ਦੀ ਲਿਫਟਿੰਗ ਕਰਵਾਉਣ ਦਾ ਹੋ ਸਕਦਾ ਹੈ, ਕਿਉਂਕਿ ਜੇ ਲਿਫਟਿੰਗ ਨਹੀਂ ਹੋਈ ਤਾਂ ਖਰੀਦ ਦੇ ਸੀਜ਼ਨ ਵਿੱਚ ਪੂਰੀ ਪ੍ਰਕਿਰਿਆ ਖਰਾਬ ਹੋ ਸਕਦੀ ਹੈ।
ਇਸ ਦੇ ਨਾਲ ਹੀ ਅਨਾਜ ਦੀ ਲਿਫਟਿੰਗ ਦੀ ਰਫ਼ਤਾਰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਟਰੇਨਾਂ ਦੀ ਮੰਗ ਵੀ ਰੱਖ ਸਕਦੇ ਹਨ।
ਪੰਜਾਬ 'ਚ ਐਫ.ਸੀ.ਆਈ. ਦੇ 46 ਲੱਖ ਟਨ ਭੰਡਾਰਨ ਸਮਰੱਥਾ ਵਾਲੇ ਨਵੇਂ ਗੋਡਾਊਨ ਤਿਆਰ ਹਨ, ਪਰ ਹੁਣ ਤੱਕ ਕੇਂਦਰ ਵੱਲੋਂ ਉਨ੍ਹਾਂ ਨੂੰ ਚਲਾਉਣ ਦੀ ਮਨਜ਼ੂਰੀ ਨਹੀਂ ਮਿਲੀ।
ਉਥੇ ਪਿਛਲੇ ਸਾਲ ਆੜਤੀਆਂ ਦਾ ਕਮਿਸ਼ਨ ਵਧਾਉਣ ਦੀ ਮੰਗ ਕੀਤੀ ਗਈ ਸੀ, ਪਰ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ।
ਕਿਸਾਨਾਂ ਦੀ ਫ਼ਸਲ ਖਰੀਦਣ ਵਿੱਚ ਇਸ ਸੀਜ਼ਨ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਏ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੀ ਆਵਾਜ਼ ਬਣ ਕੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਮਿਲਣ ਪਹੁੰਚੇ ਹਨ।
Get all latest content delivered to your email a few times a month.