ਤਾਜਾ ਖਬਰਾਂ
ਗੁਰਦਾਸਪੁਰ ਤੋਂ ਦੀਨਾਨਗਰ ਦੇ ਬਾਈਪਾਸ ਨੇੜੇ ਪੈਂਦੇ ਇੱਕ ਪਿੰਡ ਵਿੱਚ ਬੱਚਿਆਂ ਨੂੰ ਲੈ ਕੇ ਜਾ ਰਹੀ ਨਿੱਜੀ ਸਕੂਲ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਘਟਨਾ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਇਸ ਬੱਸ ਵਿੱਚ ਸਵਾਰ ਛੋਟੇ ਬੱਚੇ ਵਾਲ-ਵਾਲ ਬਚੇ । ਬੱਸ ਪਲਟਣ ਦੀ ਖਬਰ ਸੁਣਦੇ ਹੀ ਬੱਚਿਆਂ ਦੇ ਮਾਪੇ ਤਰੁੰਤ ਘਟਨਾ ਵਾਲੀ ਜਗ੍ਹਾ ‘ਤੇ ਪਹੁੰਚੇ ਅਤੇ ਆਪਣੇ ਬੱਚਿਆਂ ਦਾ ਹਾਲ ਚਾਲ ਜਾਣਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਬੱਸ ਵਿੱਚ ਸਕੂਲੀ ਬੱਚੇ ਸਵਾਰ ਸਨ। ਬੱਸ ਅਚਾਨਕ ਬੇਕਾਬੂ ਹੋਣ ਤੋਂ ਬਾਅਦ ਪਲਟ ਗਈ। ਲੋਕਾਂ ਵੱਲੋਂ ਬੱਚਿਆਂ ਨੂੰ ਬਾਹਰ ਕੱਢਿਆ ਗਿਆ।
ਇਸ ਘਟਨਾ ਬਾਰੇ ਜਿਵੇਂ ਹੀ ਸਕੂਲ ਦੀ ਪ੍ਰਿੰਸਿਪਲ ਨੂੰ ਪਤਾ ਲੱਗਿਆ। ਉਹ ਘਟਨਾ ਵਾਲੀ ਜਗ੍ਹਾ ‘ਤੇ ਪਹੁੰਚ ਗਏ। ਸਭ ਤੋਂ ਪਹਿਲਾਂ ਉਨ੍ਹਾਂ ਨੇ ਬੱਚਿਆਂ ਦਾ ਹਾਲ ਚਾਲ ਜਾਣਿਆ। ਰਾਹਤ ਦੀ ਗੱਲ ਇਹ ਵੀ ਹੈ ਕਿ ਇਸ ਬੱਸ ਘਟਨਾ ਵਿੱਚ ਕਿਸੇ ਵੀ ਬੱਚੇ ਨੂੰ ਕੋਈ ਨੁਕਸਾਨ ਨਹੀਂ ਹੋਇਆ। ਹਲਾਂਕਿ ਹਾਦਸੇ ਤੋਂ ਕੁਝ ਸਮੇਂ ਬਾਅਦ ਬੱਚਿਆਂ ਦੇ ਮਾਪੇ ਮੌਕੇ ‘ਤੇ ਪਹੁੰਚ ਗਏ। ਇਸ ਘਟਨਾ ਤੋਂ ਬਾਅਦ ਸਕੂਲ ਪ੍ਰਸ਼ਾਸਨ ਤੇ ਕਈ ਸਵਾਲ ਖੜ੍ਹੋ ਹੋ ਰਹੇ ਹਨ। ਕੀ ਸਕੂਲ ਬੱਸ ਇਨ੍ਹੇ ਤੰਗ ਰਸਤੇ ਵਿੱਚੋਂ ਕਿਉਂ ਲਿਆਂਦੀ ਗਈ। ਜੇ ਮੀਂਹ ਕਾਰਨ ਤਿੱਲਕਣ ਸੀ ਤਾਂ ਬੱਸ ਨੂੰ ਪਿੱਛੇ ਹੀ ਕਿਉਂ ਨਹੀਂ ਰੋਕਿਆ ਗਿਆ। ਜੇਕਰ ਕੋਈ ਵੱਡਾ ਹਾਦਸਾ ਹੋ ਜਾਂਦਾ ਤਾਂ ਇਸ ਲਈ ਕੌਣ ਜ਼ਿੰਮੇਵਾਰ ਸੀ।
Get all latest content delivered to your email a few times a month.