IMG-LOGO
ਹੋਮ ਪੰਜਾਬ: ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ...

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ

Admin User - Jul 23, 2025 09:21 PM
IMG

ਚੰਡੀਗੜ੍ਹ, 23 ਜੁਲਾਈ, 2025:

ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਜਾਰੀ ਰੱਖਦਿਆਂ, ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਕਰਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ।

ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ, ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਇੱਕ ਜੀਵੰਤ, ਖੁਸ਼ਹਾਲ ਅਤੇ ਖੇਡ ਪ੍ਰੇਮੀ ਸੂਬੇ ਵਜੋਂ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਲਈ ਨਸ਼ਿਆਂ ਵਿਰੁੱਧ ਸੂਬਾ ਪੱਧਰੀ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਦੀ ਵਿਸ਼ੇਸ਼ ਮੀਟਿੰਗ ਇਸੇ ਸੰਦਰਭ ਵਿੱਚ ਬੁਲਾਈ ਗਈ ਸੀ, ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਹਰ ਪੰਜਾਬੀ ਵੱਲੋਂ ਸਰਕਾਰ ਦੇ ਇਸ ਉਪਰਾਲੇ ਦਾ ਦਿਲੋਂ ਸਮਰਥਨ ਕੀਤਾ ਜਾਵੇਗਾ। 

ਡਿਪਟੀ ਸਪੀਕਰ ਨੇ ਕਿਹਾ ਕਿ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, 27 ਸਤੰਬਰ, 2025 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਜਾਣੇ ਜਾਂਦੇ ਮਾਹਿਲਪੁਰ (ਗੜ੍ਹਸ਼ੰਕਰ), ਜਿਲ੍ਹਾ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਈ ਜਾਵੇਗੀ ਅਤੇ ਇਹ ਮੀਟਿੰਗ ਵਿਸ਼ੇਸ਼ ਤੌਰ 'ਤੇ ਇਸ ਸੂਬਾ ਪੱਧਰੀ ਸਮਾਗਮ ਸਬੰਧੀ ਯੋਜਨਾ ਬਣਾਉਣ ਲਈ ਬੁਲਾਈ ਗਈ ਸੀ। ਉਹਨਾਂ ਕਿਹਾ ਕਿ ਇਸ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜ੍ਹੀਆਂ ਜਾ ਸਕਦੀਆਂ ਹਨ। ਉਹਨਾਂ ਇਹ ਵੀ ਦੱਸਿਆ ਕਿ ਇਸ ਮੈਰਾਥਨ ਵਿਚ ਐਸ.ਆਰ.ਐਸ.ਐਫ ਐਨ.ਜੀ.ਓ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। 

ਸ੍ਰੀ ਜੈ ਕਿਸ਼ਨ ਸਿੰਘ ਰੋੜੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਆਪਣਾ ਸਹੁੰ ਚੁੱਕ ਸਮਾਗਮ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਜਨਮ ਭੂਮੀ ਖਟਕੜ ਕਲਾਂ ਵਿਖੇ ਕਰਵਾਇਆ ਗਿਆ ਸੀ ਅਤੇ ਹਰ ਸਾਲ ਸ਼ਹੀਦ-ਏ-ਆਜ਼ਮ ਦੇ ਜਨਮ ਦਿਨ ਮੌਕੇ ਉੱਥੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਵੀ ਸ਼ਹੀਦ-ਏ-ਆਜ਼ਮ ਦੇ ਜਨਮ ਦਿਨ 28 ਸਤੰਬਰ, 2025 ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸੇ ਸਬੰਧ ਵਿੱਚ ਇਕ ਦਿਨ ਪਹਿਲਾਂ ਮਿਤੀ 27 ਸਤੰਬਰ, 2025 ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ਇਹ ਮੈਰਾਥਨ ਕਰਵਾਈ ਜਾ ਰਹੀ ਹੈ। 

ਉਹਨਾਂ ਦੱਸਿਆ ਕਿ ਇਹਨਾਂ ਦਿਨਾਂ ਵਿਚ ਹੀ ਵਿਸ਼ਵ ਸੈਰ ਸਪਾਟਾਂ ਦਿਵਸ ਵੀ ਮਨਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੇ ਵਿਸ਼ਵ ਸੈਰ ਸਪਾਟਾ ਦਿਵਸ ਅਤੇ ਸ਼ਹੀਦ-ਏ-ਆਜ਼ਮ ਦੇ ਜਨਮ ਦਿਨ ਨੂੰ ਸਮਰਪਿਤ ਸੂਬਾ ਪੱਧਰੀ ਪ੍ਰੋਗਰਾਮ ਉਲੀਕਣ ਦਾ ਵਿਚਾਰ ਕੀਤਾ ਜਾ ਰਿਹਾ ਹੈ ਜਿਸ ਨਾਲ ਇਸ ਨੂੰ ਇੱਕ ਮਹੱਤਵਪੂਰਨ ਅਤੇ ਉਦੇਸ਼ਪੂਰਨ ਸਮਾਗਮ ਬਣਾਇਆ ਜਾ ਸਕੇ।

ਉਹਨਾਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੇ ਇਕ ਖੁਸ਼ਹਾਲ ਤੇ ਪ੍ਰਗਤੀਸ਼ੀਲ ਦੇਸ਼ ਦਾ ਸੁਪਨਾ ਦੇਖਿਆ ਸੀ ਜਿਸ ਵਿਚ ਹਰ ਨੌਜਵਾਨ ਦੇਸ਼ ਲਈ ਕੁਰਬਾਨੀ ਦੇਣ ਦਾ ਜਜ਼ਬਾ ਰੱਖਦਾ ਹੋਵੇ। ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਦੀ ਸੋਚ ਨੂੰ ਮੁੱਖ ਰੱਖਦਿਆ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਜਿਹੇ ਉਪਰਾਲੇ ਕਰਨਾ ਸਾਡਾ ਫਰਜ ਬਣਦਾ ਹੈ। ਉਨ੍ਹਾਂ ਕਿਹਾ ਕਿ ਇਹ ਮੈਰਾਥਨ ਸਾਡੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਪੰਜਾਬ ਸਿਰਜਣ ਲਈ ਦੌੜਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ ਨਾਲ ਦੇਸ਼ ਭਗਤਾਂ ਨੂੰ ਸਮਰਪਿਤ ਹੋਵੇਗੀ ਤਾਂ ਜੋ ਸਾਡੇ ਨੌਜਵਾਨਾਂ ਵਿਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਹੋ ਸਕੇ। 

ਉਹਨਾਂ ਦੱਸਿਆ ਕਿ ਇਸ ਮੈਰਾਥਨ ਵਿਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੇ ਵੱਖ-ਵੱਖ ਸ਼੍ਰੇਣੀਆਂ ਸ਼ਾਮਲ ਹੋਣਗੀਆਂ ਜਿਸ ਵਿੱਚ ਬੱਚੇ, ਨੌਜਵਾਨ, ਬਜੁਰਗ ਅਤੇ ਦਿਵਿਆਂਗ ਹਿੱਸਾ ਲੈ ਸਕਣਗੇ। ਜੇਤੂਆਂ ਦੀ ਹੌਸਲਾ ਅਫ਼ਜਾਈ ਵਾਸਤੇ ਉਨ੍ਹਾਂ ਨੂੰ ਵੱਖ-ਵੱਖ ਇਨਾਮਾਂ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਦੌਰਾਨ ਪੰਜਾਬ ਵੱਲੋਂ "ਸ਼ਹੀਦ-ਏ-ਆਜ਼ਮ ਭਗਤ ਸਿੰਘ ਸਪੋਰਟਸ ਆਈਕਨ ਅਵਾਰਡ" ਵੀ ਦਿੱਤਾ ਜਾਵੇਗਾ। ਇਸ ਪ੍ਰੋਗਰਾਮ ਵਿਚ ਸਕੂਲਾਂ, ਕਾਲਜਾਂ ਅਤੇ ਯੂਨੀਵਿਰਸਿਟੀਆਂ ਵੀ ਸ਼ਾਮਲ ਹੋਣਗੀਆਂ ਅਤੇ ਦੇਸ਼-ਵਿਦੇਸ਼ ਵਿਚ ਨਾਮਣਾ ਖੱਟਣ ਵਾਲੀਆਂ ਪ੍ਰਮੱਖ ਹਸਤੀਆਂ ਨੂੰ ਸ਼ਾਮਲ ਕੀਤਾ ਜਾਵੇਗਾ। 

ਉਹਨਾਂ ਦੱਸਿਆ ਕਿ ਇਸ ਸੂਬਾ ਪੱਧਰੀ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ, ਸੈਰ ਸਪਾਟਾਂ ਵਿਭਾਗ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਸਕੂਲ ਸਿੱਖਿਆ ਵਿਭਾਗ ਅਤੇ ਉਚੇਰੀ ਸਿੱਖਿਆ ਵਿਭਾਗ ਦਾ ਸਹਿਯੋਗ ਲਿਆ ਜਾਵੇਗਾ।  

ਇਸ ਮੀਟਿੰਗ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਤੋ ਇਲਾਵਾ ਸ੍ਰੀ ਪਰਮਿੰਦਰ ਸਿੰਘ ਗੋਲਡੀ, ਚੇਅਰਮੈਨ, ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਸ੍ਰੀ ਸਰਵਜੀਤ ਸਿੰਘ (ਆਈ.ਏ.ਐਸ), ਵਿਸ਼ੇਸ ਮੁੱਖ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ, ਸ੍ਰੀ ਅਭਿਨਵ ਤ੍ਰਿਖਾ (ਆਈ.ਏ.ਐਸ), ਸਕੱਤਰ, ਸੈਰ ਸਪਾਟਾ ਵਿਭਾਗ, ਡਾ.ਐਸ.ਪੀ. ਅਨੰਦ ਕੁਮਾਰ (ਆਈ.ਏ.ਐਸ) ਵਿਸ਼ੇਸ਼ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ, ਸ੍ਰੀਮਤੀ ਦੀਪਤੀ ਉੱਪਲ (ਆਈ.ਏ.ਐਸ.) ਵਿਸ਼ੇਸ਼ ਸਕੱਤਰ, ਸਥਾਨਕ ਸਰਕਾਰ ਵਿਭਾਗ, ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਸ੍ਰੀ ਸੰਦੀਪ ਕੁਮਾਰ ਮਲਿਕ (ਆਈ.ਪੀ.ਐਸ.) ਹੁਸ਼ਿਆਰਪੁਰ, ਸ੍ਰੀ ਏ.ਕੇ. ਕਲਪਨਾ, ਵਧੀਕ ਸਕੱਤਰ, ਸਕੂਲ ਸਿੱਖਿਆ ਵਿਭਾਗ, ਸ੍ਰੀ ਪ੍ਰਸ਼ੋਤਮ ਕੁਮਾਰ, ਉੱਪ ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ, ਸ੍ਰੀ ਦੀਪਾਂਕਰ ਗਰਗ, ਉੱਪ ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ, ਡਾ. ਅਜੀਤਪਾਲ ਸਿੰਘ, ਸੰਯੁਕਤ ਡਾਇਰੈਕਟਰ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ, ਡਾ. ਹਿਤਿੰਦਰ ਕੌਰ, ਡਾਇਰੈਕਟਰ, ਸਿਹਤ ਸੇਵਾਵਾਂ, ਡਾ. ਸੰਦੀਪ, ਸਟੇਟ ਪ੍ਰੋਜੈਕਟ ਅਫਸਰ, ਮੈਂਟਲ ਹੈਲਥ ਐਂਡ ਡੀਅਡਿਕਸ਼ਨ ਸ੍ਰੀ ਵਿਮਲ ਕੁਮਾਰ ਸੇਤੀਆਂ, ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ, ਸਨਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਪ੍ਰਸ਼ਾਸਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਸੰਯੁਕਤ ਪ੍ਰਮੁੱਖ ਸਕੱਤਰ, ਮੁੱਖ ਮੰਤਰੀ, ਪੰਜਾਬ, ਸ੍ਰੀ ਅਰਵਿੰਦਰ ਸਿੰਘ, ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ, ਮਾਹਿਲਪੁਰ, ਡਾ. ਪਰਮਿੰਦਰ ਸਿੰਘ, ਪ੍ਰਿੰਸੀਪਲ, ਐਸ.ਜੀ.ਜੀ.ਐਸ. ਖਾਲਸਾ ਕਾਲਜ ਮਾਹਿਲਪੁਰ, ਡਾ. ਬਸੰਤ ਗਰਗ ਨੋਡਲ ਅਫਸਰ, ਐਂਟੀ ਡਰੱਗ ਕੈਂਪੇਨ, ਡਾ. ਸਾਜਨ ਸ਼ਰਮਾ, ਐਸ.ਆਰ.ਐਸ. ਐਫ. ਸ੍ਰੀ ਮੋਹਿਤ ਬਾਂਸਲ, ਐਸ.ਆਰ.ਐਸ. ਐਫ. ਸ੍ਰੀ ਲਕਸ਼ੈ ਭਾਰਤੀ, ਐਸ.ਆਰ.ਐਸ. ਐਫ. ਅਤੇ ਸ੍ਰੀ ਰਾਮ ਲੋਕ ਖਟਾਣਾ, ਸਕੱਤਰ, ਪੰਜਾਬ ਵਿਧਾਨ ਸਭਾ ਅਤੇ ਸ੍ਰੀ ਮੋਹਿਤ ਅੱਤਰੀ, ਲੋਕ ਸੰਪਰਕ ਅਫਸਰ, ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਸ਼ਾਮਿਲ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.