ਤਾਜਾ ਖਬਰਾਂ
ਮੁਲਾਜ਼ਮਾਂ ਦੀ ਦਿੱਲੀ ਗੁਰਦੁਆਰਾ ਕਮੇਟੀ ਦੇ ਕੰਮਾਂ ’ਚ ਅਹਿਮ ਭੂਮਿਕਾ: ਜਗਦੀਪ ਸਿੰਘ ਕਾਹਲੋਂ
ਕੰਗਨਾ ਰਣੌਤ ਹੁਣ ਅਦਾਕਾਰਾ ਦੇ ਨਾਲ ਮੈਂਬਰ ਪਾਰਲੀਮੈਂਟ ਵੀ ਹਨ , ਹੁਣ ਉਨਾਂ ਨੂੰ ਬੇਤੁਕੇ ਅਤੇ ਬਚਕਾਨੇ ਬਿਆਨ ਨਹੀਂ ਦੇਣੇ ਚਾਹੀਦੇ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਣ ਤੇ ਸ਼ਾਇਦ ਉਨ੍ਹਾਂ ਨੂੰ ਅਕਲ ਆ ਜਾਵੇ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 5 ਫੀਸਦੀ ਦਾ ਵਾਧਾ ਕਰ ਦਿੱਤਾ ਹੈ। ਇਸ ਬਾਰੇ ਐਲਾਨ ਅੱਜ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਮੁਲਾਜ਼ਮਾਂ ਨਾਲ ਮੀਟਿੰਗ ਵਿਚ ਕੀਤਾl
ਸਰਦਾਰ ਕਾਹਲੋਂ ਨੇ ਦੱਸਿਆ ਕਿ ਕਮੇਟੀ ਦੇ ਮੁਲਾਜ਼ਮ ਉਹਨਾਂ ਲਈ ਪਰਿਵਾਰ ਦਾ ਹਿੱਸਾ ਹਨ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਰਹਿੰਦੀ ਹੈ। ਉਹਨਾਂ ਕਿਹਾ ਕਿ ਮੁਲਾਜ਼ਮ ਕਮੇਟੀ ਦੀ ਰੀੜ੍ਹ ਦੀ ਹੱਡੀ ਵਰਗੀ ਅਹਿਮ ਭੂਮਿਕਾ ਅਦਾ ਕਰ ਰਹੇ ਹਨ। ਉਹਨਾਂ ਕਿਹਾ ਕਿ ਕਮੇਟੀ ਦੇ ਸਾਰੇ ਕੰਮਾਂ ਨੂੰ ਨੇਪਰੇ ਚੜ੍ਹਾਉਣ ਵਿਚ ਮੁਲਾਜ਼ਮਾਂ ਦੇ ਯੋਗਦਾਨ ਦੀ ਸ਼ਲਾਘਾ ਵਾਸਤੇ ਸ਼ਬਦ ਵੀ ਬਹੁਤ ਥੋੜ੍ਹੇ ਰਹਿ ਜਾਂਦੇ ਹਨ।
ਉਹਨਾਂ ਕਿਹਾ ਕਿ ਕਮੇਟੀ ਨੇ ਹਮੇਸ਼ਾ ਮੁਲਾਜ਼ਮਾਂ ਦੇ ਹਿੱਤਾਂ ਦਾ ਖਿਆਲ ਰੱਖਿਆ ਹੈ ਤੇ ਹਮੇਸ਼ਾ ਰੱਖੇਗੀ।
ਇਸਦੇ ਨਾਲ ਹੀ ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਪੀੜਤ ਮਹਿੰਦਰ ਕੌਰ ਨੇ ਇੱਕ ਬਜ਼ੁਰਗ ਔਰਤ 'ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਪੈਸੇ ਲੈਣ ਦਾ ਦੋਸ਼ ਲਗਾਉਣ ਤੋਂ ਬਾਅਦ ਬਠਿੰਡਾ ਅਦਾਲਤ ਵਿੱਚ ਕੰਗਨਾ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ। ਕੰਗਨਾ ਨੇ ਇਸ ਸ਼ਿਕਾਇਤ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਇਸ ਮਾਮਲੇ ਤੇ ਬੋਲਦਿਆਂ ਦਿੱਲੀ ਕਮੇਟੀ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਕਿਹਾ ਕਿ ਕੰਗਨਾ ਰਣੌਤ ਹਮੇਸ਼ਾ ਮੰਦਬੁੱਧੀ ਬਿਆਨ ਦਿੰਦੇ ਹਨ। ਉਨਾਂ ਨੂੰ ਹੁਣ ਸਮਝ ਆ ਜਾਣੀ ਚਾਹੀਦੀ ਹੈ ਕਿ ਹੁਣ ਉਹ ਇੱਕ ਅਦਾਕਾਰਾ ਦੇ ਨਾਲ ਨਾਲ ਮੈਂਬਰ ਪਾਰਲੀਮੈਂਟ ਹਨ।
Get all latest content delivered to your email a few times a month.