ਤਾਜਾ ਖਬਰਾਂ
ਦੱਖਣ ਪੂਰਬੀ ਦਿੱਲੀ ਦੇ ਜੈਤਪੁਰ ਇਲਾਕੇ ਵਿੱਚ ਸ਼ਨੀਵਾਰ ਨੂੰ ਇੱਕ ਦੁਖਦਾਈ ਘਟਨਾ ਵਾਪਰੀ। ਭਾਰੀ ਬਾਰਿਸ਼ ਕਾਰਨ ਇੱਕ ਘਰ ਦੀ ਕੰਧ ਡਿੱਗ ਗਈ, ਜਿਸ ਕਾਰਨ ਕਈ ਲੋਕ ਮਲਬੇ ਹੇਠ ਦੱਬ ਗਏ। ਇਸ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਗਈ ਹੈ ਅਤੇ 8 ਲੋਕ ਜ਼ਖਮੀ ਹੋ ਗਏ ਹਨ। ਮ੍ਰਿਤਕਾਂ ਵਿੱਚ 3 ਪੁਰਸ਼, 2 ਔਰਤਾਂ ਅਤੇ 2 ਲੜਕੀਆਂ ਸ਼ਾਮਲ ਹਨ।
ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਬਚਾਅ ਟੀਮਾਂ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਭੇਜਿਆ ਗਿਆ, ਜਿੱਥੇ ਇਲਾਜ ਦੌਰਾਨ 3 ਹੋਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਜ਼ਖਮੀ 5 ਲੋਕਾਂ ਨੂੰ ਸਫਦਰਜੰਗ ਹਸਪਤਾਲ ਲਿਆਂਦਾ ਗਿਆ, ਜਿੱਥੇ 3 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 3 ਹੋਰ ਜ਼ਖਮੀਆਂ ਨੂੰ ਏਮਜ਼ ਟਰਾਮਾ ਸੈਂਟਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਵੀ ਮੌਤ ਹੋ ਗਈ। ਇੱਕ ਹੋਰ ਜ਼ਖਮੀ ਵਿਅਕਤੀ ਹਸੀਬੁਲ ਦਾ ਸਫਦਰਜੰਗ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਇਸ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੀ ਪਛਾਣ 30 ਸਾਲਾ ਸ਼ਬੀਬੁਲ, 30 ਸਾਲਾ ਰਬੀਬੁਲ ਅਤੇ 45 ਸਾਲਾ ਮੁੱਟੂ ਅਲੀ ਵਜੋਂ ਹੋਈ ਹੈ। ਹਾਦਸੇ ਵਿੱਚ 2 ਔਰਤਾਂ ਅਤੇ 3 ਕੁੜੀਆਂ ਵੀ ਸ਼ਾਮਲ ਹਨ, ਜਿਨ੍ਹਾਂ ਦੀ ਪਛਾਣ 25 ਸਾਲਾ ਰੁਬੀਨਾ, 25 ਸਾਲਾ ਡੌਲੀ, 6 ਸਾਲਾ ਰੁਖਸਾਨਾ ਅਤੇ 7 ਸਾਲਾ ਵਜੋਂ ਹੋਈ ਹੈ।
ਸਥਾਨਕ ਨਿਵਾਸੀ ਆਨੰਦ ਜੈਸਵਾਲ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ, ਆਸ-ਪਾਸ ਦੇ ਲੋਕਾਂ ਨੇ ਤੁਰੰਤ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ ਅਤੇ ਫਸੇ ਲੋਕਾਂ ਨੂੰ ਬਚਾਉਣ ਵਿੱਚ ਮਦਦ ਕੀਤੀ। ਉਨ੍ਹਾਂ ਨੇ ਇਸਨੂੰ ਇੱਕ "ਬਹੁਤ ਹੀ ਦਰਦਨਾਕ" ਹਾਦਸਾ ਦੱਸਿਆ, ਕਿਉਂਕਿ ਜ਼ਿਆਦਾਤਰ ਲੋਕ ਮੌਕੇ 'ਤੇ ਹੀ ਗੰਭੀਰ ਜ਼ਖਮੀ ਹੋ ਗਏ ਸਨ। ਇਹ ਘਟਨਾ ਇਲਾਕੇ ਵਿੱਚ ਭਾਰੀ ਮੀਂਹ ਕਾਰਨ ਵਾਪਰੀ, ਜਿਸ ਕਾਰਨ ਕੰਧ 'ਤੇ ਦਬਾਅ ਵਧ ਗਿਆ ਅਤੇ ਇਹ ਡਿੱਗ ਗਈ। ਬਚਾਅ ਕਾਰਜ ਜਾਰੀ ਹਨ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Get all latest content delivered to your email a few times a month.