ਤਾਜਾ ਖਬਰਾਂ
ਚੰਡੀਗੜ੍ਹ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਅੱਜ ਅੰਮ੍ਰਿਤਸਰ ਵਿੱਚ, ਕਮਿਸ਼ਨਰੇਟ ਅੰਮ੍ਰਿਤਸਰ ਅਤੇ ਬਾਰਡਰ ਰੇਂਜ ਦੇ ਅਧਿਕਾਰੀਆਂ ਅਤੇ ਐਸ.ਐਚ.ਓਜ਼. ਨਾਲ ਕਾਨੂੰਨ-ਵਿਵਸਥਾ ਸਮੀਖਿਆ ਅਤੇ ਆਉਟਰੀਚ ਸੈਸ਼ਨ ਦੀ ਅਗਵਾਈ ਕੀਤੀ ਗਈ ਜਿਸ ਵਿੱਚ ਅੰਮ੍ਰਿਤਸਰ ਦਿਹਾਤੀ, ਬਟਾਲਾ, ਗੁਰਦਾਸਪੁਰ, ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸ਼ਾਮਿਲ ਹੋਏ।
ਨਸ਼ਿਆਂ 'ਤੇ ਜ਼ੀਰੋ-ਟਾਲਰੈਂਸ ਰਵੱਈਆ ਦੁਹਰਾਉਂਦੇ ਹੋਏ, ਐਨ.ਡੀ.ਪੀ.ਐਸ. ਐਕਟ ਅਧੀਨ ਸਖ਼ਤ ਅਤੇ ਪਾਰਦਰਸ਼ੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ। ਆਤੰਕਵਾਦ ਵਿਰੋਧੀ ਰਣਨੀਤੀਆਂ, ਗੈਂਗਸਟਰ ਅਤੇ ਸੰਗਠਿਤ ਅਪਰਾਧ ਨੈੱਟਵਰਕ ਨੂੰ ਤੋੜਨ, ਕਾਨੂੰਨ-ਵਿਵਸਥਾ ਦੀਆਂ ਚੁਣੌਤੀਆਂ ਅਤੇ ਆਜ਼ਾਦੀ ਦਿਵਸ ਦੀ ਤਿਆਰੀ ਦੀ ਵੀ ਸਮੀਖਿਆ ਕੀਤੀ ਗਈ।
ਹਰੇਕ ਰੈਂਕ ਦੇ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ, ਖੁੱਲ੍ਹੀ ਚਰਚਾ ਅਤੇ ਮੈਦਾਨੀ ਤਜਰਬਿਆਂ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕੀਤਾ ਗਿਆ, ਜਿਸ ਨਾਲ ਹਰੇਕ ਜ਼ਿਲੇ ਦਾ ਆਪਸੀ ਸਹਿਯੋਗ ਮਜ਼ਬੂਤ ਹੋਵੇ ਅਤੇ ਨਸ਼ੇ ਦੀ ਸਪਲਾਈ ਚੇਨ ਨੂੰ ਤਬਾਹ ਕੀਤਾ ਜਾ ਸਕੇ।ਮੀਟਿੰਗ ਵਿੱਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ, ਡੀ.ਆਈ.ਜੀ. ਬਾਰਡਰ ਰੇਂਜ, ਐਸ.ਐਸ.ਪੀਜ਼. ਅਤੇ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਗਜ਼ਟਿਡ ਅਧਿਕਾਰੀ ਅਤੇ ਐਸ.ਐਚ.ਓਜ਼. ਮੌਜੂਦ ਸਨ।ਪੰਜਾਬ ਪੁਲਿਸ ਰਾਜ ਵਿੱਚ ਅਮਨ-ਚੈਨ, ਸਦਭਾਵਨਾ ਅਤੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
Get all latest content delivered to your email a few times a month.