ਤਾਜਾ ਖਬਰਾਂ
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਦੱਸਿਆ ਕਿ 31 ਜੁਲਾਈ ਨੂੰ ਉਨ੍ਹਾਂ ਨੂੰ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਨੂੰ ਅਹੁਦੇ ਤੋਂ ਹਟਾਉਣ ਲਈ ਪ੍ਰਸਤਾਵ ਪ੍ਰਾਪਤ ਹੋਇਆ। ਇਹ ਪ੍ਰਸਤਾਵ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਵਿਰੋਧੀ ਧਿਰ ਦੇ ਨੇਤਾ ਸਮੇਤ ਕੁੱਲ 146 ਸੰਸਦ ਮੈਂਬਰਾਂ ਦੇ ਦਸਤਖ਼ਤ ਨਾਲ ਪੇਸ਼ ਕੀਤਾ ਗਿਆ ਸੀ। ਸਪੀਕਰ ਨੇ ਕਿਹਾ ਕਿ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਗਿਆ ਹੈ।
ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਵਿੱਚ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਜੱਜ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਸੀਨੀਅਰ ਵਕੀਲ ਬੀਵੀ ਆਚਾਰੀਆ ਸ਼ਾਮਲ ਹਨ। ਕਮੇਟੀ ਆਪਣੀ ਰਿਪੋਰਟ ਜਲਦ ਪੇਸ਼ ਕਰੇਗੀ। ਰਿਪੋਰਟ ਆਉਣ ਤੱਕ ਪ੍ਰਸਤਾਵ ਲੰਬਿਤ ਰਹੇਗਾ।
Get all latest content delivered to your email a few times a month.