ਤਾਜਾ ਖਬਰਾਂ
ਮੋਹਾਲੀ ਹਲਕੇ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਸ਼ਾਹੀ ਮਾਜਰਾ ਫੇਜ਼-5 ਅਤੇ ਇੰਡਸਟਰੀਅਲ ਏਰੀਆ ਦੇ ਵਸਨੀਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਗਾਰਬੇਜ ਪ੍ਰੋਸੈਸਿੰਗ ਯੂਨਿਟ ਮਾਮਲੇ ਦਾ ਪੱਕਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 15 ਏਕੜ ਜ਼ਮੀਨ ਖਰੀਦੀ ਜਾ ਚੁੱਕੀ ਹੈ, ਜਿਸ ‘ਤੇ ਛੇਤੀ ਹੀ ਚਾਰ ਦੀਵਾਰੀ ਬਣਾਈ ਜਾਵੇਗੀ ਅਤੇ ਮੌਜੂਦਾ ਪੁਆਇੰਟ ਸਿਰਫ ਕਲੈਕਸ਼ਨ ਸੈਂਟਰ ਵਜੋਂ ਵਰਤਿਆ ਜਾਵੇਗਾ। MLA ਨੇ ਕਿਹਾ ਕਿ ਲੋਕ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨਾ ਸ਼ੁਰੂ ਕਰਨ ਤਾਂ ਇਸ ਮਸਲੇ ਦਾ ਸਥਾਈ ਹੱਲ ਹੋ ਸਕਦਾ ਹੈ ਅਤੇ CNG ਉਤਪਾਦਨ ਤੋਂ ਆਮਦਨ ਵੀ ਸ਼ਹਿਰ ਦੇ ਵਿਕਾਸ ‘ਤੇ ਖਰਚ ਕੀਤੀ ਜਾਵੇਗੀ। ਲੋਕਾਂ ਦੇ ਭਰੋਸੇ ਅਤੇ ਸਹਿਯੋਗ ਨਾਲ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਧਰਨਾ ਵੀ ਸਮਾਪਤ ਹੋ ਗਿਆ।
ਕੁਲਵੰਤ ਸਿੰਘ ਨੇ ਮੇਅਰ ਮੋਹਾਲੀ ‘ਤੇ ਇਲਜ਼ਾਮ ਲਗਾਇਆ ਕਿ ਉਹ ਸਿਰਫ ਰਾਜਨੀਤਿਕ ਬਿਆਨਬਾਜ਼ੀ ਕਰ ਰਹੇ ਹਨ, ਜਦੋਂਕਿ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਪਣੇ ਮੇਅਰ ਸਮੇਂ ‘ਚ ਅਜਿਹੀ ਕੋਈ ਦਿੱਕਤ ਸ਼ਹਿਰ ਵਾਸੀਆਂ ਨੂੰ ਨਹੀਂ ਆਉਣ ਦਿੱਤੀ। MLA ਨੇ ਭਰੋਸਾ ਦਿਵਾਇਆ ਕਿ ਇਸ ਥਾਂ ‘ਤੇ ਸਟਾਫ ਦੀ ਪੱਕੀ ਡਿਊਟੀ ਲਗਾਈ ਜਾਵੇਗੀ ਤਾਂ ਜੋ ਭਵਿੱਖ ਵਿੱਚ ਲੋਕਾਂ ਨੂੰ ਮੁੜ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ, ਕੌਂਸਲਰਾਂ ਅਤੇ ਹੋਰ ਸਥਾਨਕ ਆਗੂ ਵੀ ਹਾਜ਼ਰ ਸਨ।
Get all latest content delivered to your email a few times a month.