ਤਾਜਾ ਖਬਰਾਂ
ਸ਼ੁੱਕਰਵਾਰ ਨੂੰ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪੁਸ਼ਟੀ ਕੀਤੀ ਕਿ ਵੀਰਵਾਰ ਦੁਪਹਿਰ ਕਿਸ਼ਤਵਾੜ ਜ਼ਿਲ੍ਹੇ ਦੇ ਚਸੋਤੀ ਪਿੰਡ ਨੇੜੇ ਮਚੈਲ ਮਾਤਾ ਯਾਤਰਾ ਮਾਰਗ 'ਤੇ ਬੱਦਲ ਫਟਣ ਨਾਲ ਆਏ ਅਚਾਨਕ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਹਾਦਸੇ ਵਿੱਚ ਘੱਟੋ-ਘੱਟ 60 ਲੋਕਾਂ ਦੀ ਜਾਨ ਗਈ ਹੈ, ਜਿਨ੍ਹਾਂ ਵਿੱਚ ਜ਼ਿਆਦਾਤਰ ਸ਼ਰਧਾਲੂ ਸਨ, ਅਤੇ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਕਈ ਹਜੇ ਵੀ ਲਾਪਤਾ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਅਬਦੁੱਲਾ ਸਥਿਤੀ 'ਤੇ ਨਿਗਰਾਨੀ ਕਰ ਰਹੇ ਹਨ ਅਤੇ ਰਾਹਤ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਹੁਣ ਤੱਕ 160 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ, ਜਿਨ੍ਹਾਂ ਵਿੱਚੋਂ 38 ਦੀ ਹਾਲਤ ਗੰਭੀਰ ਹੈ। ਸਿਵਲ, ਪੁਲਿਸ, ਫੌਜ, ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਮੁਸ਼ਕਲ ਇਲਾਕੇ ਵਿੱਚ ਰਾਹਤ ਕਾਰਜ ਕਰ ਰਹੀਆਂ ਹਨ। ਹੜ੍ਹਾਂ ਦਾ ਸਭ ਤੋਂ ਵੱਧ ਨੁਕਸਾਨ ਇੱਕ ਲੰਗਰ ਨੂੰ ਪਹੁੰਚਿਆ ਹੈ, ਜਿੱਥੇ ਕਈ ਸ਼ਰਧਾਲੂ ਇਕੱਠੇ ਸਨ।
Get all latest content delivered to your email a few times a month.