IMG-LOGO
ਹੋਮ ਪੰਜਾਬ: ਪੰਜਾਬ ਨੇ ਕੇਰਲਾ ਵਰਗੇ ਸੂਬੇ ਨੂੰ ਪਛਾੜ ਕੇ ਪਹਿਲਾ ਸਥਾਨ...

ਪੰਜਾਬ ਨੇ ਕੇਰਲਾ ਵਰਗੇ ਸੂਬੇ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ : ਹਰਪਾਲ ਸਿੰਘ ਚੀਮਾ

Admin User - Aug 15, 2025 05:10 PM
IMG

ਰੂਪਨਗਰ ਦੇ ਨਹਿਰੂ ਸਟੇਡੀਅਮ ਵਿੱਚ ਦੇਸ਼ ਦੇ 79ਵੇਂ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੇ ਸਾਥ ਪਰੇਡ ਦਾ ਨਿਰੀਖਣ ਕੀਤਾ। ਡੀਐਸਪੀ ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ, ਹੋਮ ਗਾਰਡਜ਼, ਸਕੂਲਾਂ ਅਤੇ ਬੈਂਡ ਦੀਆਂ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ।

ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਆਜ਼ਾਦੀ ਲਈ ਬਲਿਦਾਨ ਦੇਣ ਵਾਲੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਲਾਲਾ ਲਾਜਪਤ ਰਾਏ ਅਤੇ ਹੋਰਾਂ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਜ਼ਿਕਰ ਕੀਤਾ ਕਿ ਆਜ਼ਾਦੀ ਅੰਦੋਲਨ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਕੰਮ ਕਰ ਰਹੀ ਹੈ ਅਤੇ ਸ਼ਹੀਦਾਂ ਦੀ ਯਾਦ ਨੂੰ ਸਨਮਾਨ ਦੇਣ ਲਈ ਕਈ ਉਪਰਾਲੇ ਕੀਤੇ ਗਏ ਹਨ।

ਚੀਮਾ ਨੇ ਸਰਕਾਰੀ ਨੌਕਰੀਆਂ, ਸਿੱਖਿਆ ਵਿੱਚ ਪ੍ਰਾਪਤ ਉਪਲਬਧੀਆਂ ਅਤੇ ਵਿਦਿਆਰਥੀਆਂ ਦੇ ਨਤੀਜੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ 55 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਿੱਖਿਆ ਦੇ ਨੈਸ਼ਨਲ ਐਚੀਵਮੈਂਟ ਸਰਵੇ 2024 ਵਿੱਚ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸਾਲ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ NEET, 265 ਨੇ JEE ਮੇਨਜ਼ ਅਤੇ 45 ਨੇ JEE ਐਡਵਾਂਸ ਪਾਸ ਕੀਤਾ ਹੈ।

ਸਿਹਤ ਖੇਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿੱਥੇ ਮੁਫ਼ਤ ਦਵਾਈਆਂ ਤੇ ਲੈਬ ਟੈਸਟ ਕੀਤੇ ਜਾਂਦੇ ਹਨ। 2 ਅਕਤੂਬਰ ਤੋਂ ਹਰ ਪੰਜਾਬੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ ਜਾਵੇਗਾ, ਜਿਸ ਵਿੱਚ ਸਰਕਾਰੀ ਅਤੇ 552 ਪ੍ਰਾਈਵੇਟ ਹਸਪਤਾਲ ਜੁੜੇ ਹੋਏ ਹਨ ਅਤੇ ਹੋਰ 500 ਹਸਪਤਾਲ ਜੋੜਨ ਦੀ ਪ੍ਰਕਿਰਿਆ ਜਾਰੀ ਹੈ। ਇਸ ਯੋਜਨਾ ਦਾ ਲਾਭ ਲਗਭਗ 3 ਕਰੋੜ ਲੋਕਾਂ ਨੂੰ ਮਿਲੇਗਾ।

ਸਮਾਰੋਹ ਵਿੱਚ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ, ਜਿਸ ਵਿੱਚ 'ਨਸ਼ਿਆਂ ਤੋਂ ਆਜ਼ਾਦੀ' ਸਕਿੱਟ ਅਤੇ "ਯੁੱਧ ਨਸ਼ਿਆਂ ਵਿਰੁੱਧ" ਨਾਟਕ ਖਾਸ ਆਕਰਸ਼ਣ ਰਹੇ। ਚੀਮਾ ਨੇ ਨਾਟਕ ਤੋਂ ਪ੍ਰਭਾਵਿਤ ਹੋ ਕੇ 21 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਅਤੇ ਸਾਰੇ ਹਾਜ਼ਰੀਨ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ। ਸ਼ਿਵਾਲਿਕ ਪਬਲਿਕ ਸਕੂਲ ਦੀ ਬੈਂਡ ਪੇਸ਼ਕਾਰੀ ਲਈ 15 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ।

ਅੰਤ ਵਿੱਚ ਵੱਖ-ਵੱਖ ਖੇਤਰਾਂ ਵਿੱਚ ਉਤਕ੍ਰਿਸ਼ਟ ਯੋਗਦਾਨ ਪਾਉਣ ਵਾਲੇ ਲੋਕਾਂ, ਸਮਾਜ ਸੇਵੀਆਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਵਿਧਾਇਕਾਂ, ਜੱਜਾਂ, ਉੱਚ ਅਧਿਕਾਰੀਆਂ, ਸਕੂਲਾਂ ਦੇ ਪ੍ਰਧਾਨਾਂ ਅਤੇ ਕਈ ਵਿਭਾਗਾਂ ਦੇ ਕਰਮਚਾਰੀ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.