ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ 21 ਅਗਸਤ 2025 ਨੂੰ ਗੁਰਦੁਆਰਾ ਧੋਬੜੀ ਸਾਹਿਬ, ਅਸਾਮ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਪ੍ਰਬੰਧਾਂ ਲਈ ਕਮੇਟੀ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਜਥਾ ਅਰਦਾਸ ਕਰਕੇ ਰਵਾਨਾ ਕੀਤਾ ਗਿਆ ਹੈ। 20 ਅਗਸਤ ਦੀ ਰਾਤ ਗੁਰਦੁਆਰਾ ਧੋਬੜੀ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। 21 ਅਗਸਤ ਸਵੇਰੇ ਨਗਰ ਕੀਰਤਨ ਦੀ ਸ਼ੁਰੂਆਤ ਹੋਵੇਗੀ ਜੋ ਵੱਖ-ਵੱਖ ਸੂਬਿਆਂ ਰਾਹੀਂ ਹੁੰਦਾ ਸ੍ਰੀ ਅਨੰਦਪੁਰ ਸਾਹਿਬ ਤੱਕ ਪਹੁੰਚੇਗਾ।
Get all latest content delivered to your email a few times a month.