ਤਾਜਾ ਖਬਰਾਂ
ਮਾਨ ਸਰਕਾਰ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 15 ਅਗਸਤ 2025:
ਅੱਜ ਦੇਸ਼ ਦਾ 79ਵਾਂ ਸੁਤੰਤਰਤਾ ਦਿਵਸ ਸਾਰੇ ਪੰਜਾਬ ਵਿੱਚ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ ਕੀਤੇ ਗਏ। ਇਹਨਾਂ ਸਮਾਗਮਾਂ ਦੌਰਾਨ ਮੁੱਖ ਮੰਤਰੀ ਸਮੇਤ ਵੱਖ ਵੱਖ ਕੈਬਿਨਟ ਮੰਤਰੀਆਂ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ, ਗੈਲੈਂਟਰੀ ਅਵਾਰਡ ਜੇਤੂਆਂ ਅਤੇ ਉੱਘੇ ਸਾਬਕਾ ਸੈਨਿਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਰੱਖਿਆ ਸੇਵਾਵਾਂ ਭਲਾਈ, ਬਾਗ਼ਬਾਨੀ ਅਤੇ ਸੁਤੰਤਰਤਾ ਸੰਗਰਾਮੀ ਵਿਭਾਗਾਂ ਦੇ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਸ੍ਰੀ ਭਗਤ ਵੱਲੋਂ ਪਹਿਲਾਂ ਹੀ ਵੱਖ ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਸਨ ਕਿ ਇਸ ਮਹੱਤਵਪੂਰਨ ਦਿਨ ‘ਤੇ ਦੇਸ਼ ਲਈ ਆਪਣੀ ਜਾਨ ਨਿਛਾਵਰ ਕਰਨ ਵਾਲਿਆਂ ਦੇ ਪਰਿਵਾਰਾਂ ਅਤੇ ਵੀਰਤਾ ਦੇ ਪ੍ਰਤੀਕ ਸਾਬਕਾ ਸੈਨਿਕਾਂ ਨੂੰ ਸਰਕਾਰ ਵਿਸ਼ੇਸ਼ ਸਨਮਾਨਿਤ ਕੀਤਾ ਜਾਵੇ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਬਹਾਦਰ ਸਾਬਕਾ ਸੈਨਿਕਾਂ ਦਾ ਸਨਮਾਨ ਕਰਨ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਸਨਮਾਨ ਚਿੰਨ੍ਹ ਤਿਆਰ ਕੀਤੇ ਗਏ ਸਨ। ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਚਿੰਨ੍ਹ ਮੁੱਖ ਮਹਿਮਾਨਾਂ ਵੱਲੋਂ ਸਮਾਰੋਹ ਦੌਰਾਨ ਉਨ੍ਹਾਂ ਨੂੰ ਭੇਂਟ ਕੀਤੇ ਗਏ।
ਪੰਜਾਬ ਦੇ ਸਮੂਹ ਜਿਲਿਆਂ ਵਿੱਚ ਆਯੋਜਿਤ ਇਨਾ ਸਮਾਗਮਾਂ ਵਿੱਚ ਸ਼ਹੀਦਾਂ ਦੇ ਪਰਿਵਾਰ ਅਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਬਹੁਤ ਹੀ ਉਤਸਾਹ ਨਾਲ ਹਿੱਸਾ ਲਿਆ ਅਤੇ ਇਸ ਇਤਿਹਾਸਕ ਦਿਨ ਨੂੰ ਯਾਦਗਾਰ ਬਣਾਇਆ। ਇਸ ਮੌਕੇ ਮੁੱਖ ਮਹਿਮਾਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ।
Get all latest content delivered to your email a few times a month.