ਤਾਜਾ ਖਬਰਾਂ
ਚੰਡੀਗੜ੍ਹ- ਪਿਛਲੇ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਕੇਂਦਰ ਸਰਕਾਰ ਤੁਰੰਤ ਰਿਹਾਅ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਲੁਧਿਆਣਾ ਵਿਖੇ ਭਾਈ ਹਰਿੰਦਰ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਆਪਣੇ ਸਾਥੀਆਂ ਇਕਬਾਲ ਸਿੰਘ ਝੂੰਦਾ, ਪ੍ਰੇਮ ਸਿੰਘ ਚੰਦੂ ਮਾਜਰਾ, ਦਰਸ਼ਨ ਸਿੰਘ ਸ਼ਿਵਾਲਿਕ, ਸੰਤ ਸਿੰਘ ਉਮੇਦਪੁਰੀ ਸਮੇਤ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਕੇ ਜਲਦ ਹੀ ਕੇਂਦਰ ਸਰਕਾਰ ਨੂੰ ਇਕ ਪੱਤਰ ਵੀ ਲਿਖਣਗੇ, ਹੁਣ ਤਾਂ ਸੁਪਰੀਮ ਕੋਰਟ ਵੀ ਹਾਮੀ ਭਰਦੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਾਰੇ ਬੰਦੀ ਸਿੰਘ ਰਿਹਾਅ ਹੋਣੇ ਚਾਹੀਦੇ ਹਨ। ਜੇਕਰ ਜ਼ਰੂਰਤ ਪਈ ਤਾਂ ਉਹ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸੰਘਰਸ਼ ਵੀ ਵਿੱਢਣਗੇ।
Get all latest content delivered to your email a few times a month.