ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਉਨ੍ਹਾਂ ਦੀ ਪਤਨੀ ਅਤੇ ਵਿਧਾਇਕਾ ਗਨੀਵ ਕੌਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਗਨੀਵ ਕੌਰ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨਾਲ ਜੁੜੀ ਐਫਆਈਆਰ ਤਹਿਤ ਉਨ੍ਹਾਂ ਨੂੰ ਭੇਜੇ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਹ ਨੋਟਿਸ 10 ਅਗਸਤ ਨੂੰ ਜਾਰੀ ਹੋਇਆ ਸੀ ਜਿਸ ਵਿੱਚ ਉਨ੍ਹਾਂ ਤੋਂ ਕੁਝ ਦਸਤਾਵੇਜ਼ ਮੰਗੇ ਗਏ ਸਨ। ਗਨੀਵ ਕੌਰ ਦਾ ਸਪਸ਼ਟ ਕਹਿਣਾ ਹੈ ਕਿ ਉਹ ਇਸ ਮਾਮਲੇ ਵਿੱਚ ਮੁਲਜ਼ਮ ਨਹੀਂ ਹਨ।
ਦੂਜੇ ਪਾਸੇ, ਸਰਕਾਰ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਗਨੀਵ ਕੌਰ ਨੂੰ ਮੁਲਜ਼ਮ ਨਹੀਂ ਬਲਕਿ ਗਵਾਹ ਵਜੋਂ ਨੋਟਿਸ ਭੇਜਿਆ ਗਿਆ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਪੇਸ਼ ਕਰਨ ਲਈ ਕਿਹਾ ਹੈ। ਹੁਣ ਇਹ ਪਟੀਸ਼ਨ 26 ਸਤੰਬਰ ਨੂੰ ਸੁਣਵਾਈ ਲਈ ਲੱਗੇਗੀ। ਯਾਦ ਰਹੇ ਕਿ ਬਿਕਰਮ ਸਿੰਘ ਮਜੀਠੀਆ ਇਸ ਵੇਲੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਹਨ ਅਤੇ ਨਾਭਾ ਦੀ ਨਵੀਂ ਜੇਲ੍ਹ ਵਿੱਚ ਬੰਦ ਹਨ, ਜਦਕਿ ਮੋਹਾਲੀ ਅਦਾਲਤ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਚੁੱਕੀ ਹੈ।
Get all latest content delivered to your email a few times a month.