ਤਾਜਾ ਖਬਰਾਂ
ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਣਹੈਲਥੀ ਖਾਣ-ਪੀਣ ਕਾਰਨ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਅਤੇ ਮੋਟਾਪਾ ਤੇਜ਼ੀ ਨਾਲ ਵਧ ਰਹੇ ਹਨ। ਇਸ ਤੋਂ ਬਚਣ ਲਈ ਰੋਜ਼ਾਨਾ ਤਾਜ਼ੀਆਂ ਸਬਜ਼ੀਆਂ, ਫਲ, ਪੂਰੇ ਅਨਾਜ, ਦਾਲਾਂ, ਸੁੱਕੇ ਮੇਵੇ, ਦੁੱਧ ਤੇ ਦਹੀ ਵਰਗੇ ਪੋਸ਼ਟਿਕ ਭੋਜਨ ਵਰਤਣ ਦੀ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਤਲੇ ਹੋਏ ਅਤੇ ਫਾਸਟ ਫੂਡ ਤੋਂ ਦੂਰ ਰਹੋ, ਪਾਣੀ ਵਧੇਰੇ ਪੀਓ, ਸਮੇਂ ਸਿਰ ਖਾਣਾ ਖਾਓ ਅਤੇ ਖਾਣਾ ਛੱਡਣ ਦੀ ਆਦਤ ਨਾ ਬਣਾਓ। ਬੱਚਿਆਂ ਤੇ ਨੌਜਵਾਨਾਂ ਲਈ ਖਾਸ ਸਲਾਹ ਦਿੰਦਿਆਂ ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ “ਹੈਲਦੀ ਟਿਫਿਨ” ਨੂੰ ਪ੍ਰੋਤਸਾਹਿਤ ਕੀਤਾ ਜਾਵੇ ਅਤੇ ਘਰੇਲੂ ਤਾਜ਼ਾ ਖੁਰਾਕ ਨੂੰ ਤਰਜੀਹ ਦਿੱਤੀ ਜਾਵੇ। ਡਾ. ਤਪਿੰਦਰਜੋਤ ਨੇ ਕਿਹਾ ਕਿ ਚੰਗਾ ਖਾਣਾ ਚੰਗੀ ਸਿਹਤ ਦੀ ਕੁੰਜੀ ਹੈ, ਜਿਸ ਨਾਲ ਅਸੀਂ ਬਿਮਾਰੀਆਂ ਤੋਂ ਬਚ ਕੇ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਜੀ ਸਕਦੇ ਹਾਂ।
Get all latest content delivered to your email a few times a month.