ਤਾਜਾ ਖਬਰਾਂ
ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ਦੌਰਾਨ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ, ਪੰਡੋਰੀ, ਅੰਮ੍ਰਿਤਸਰ ਦੇ ਰਹਿਣ ਵਾਲੇ ਮਲਕੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਇੱਕ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ (Px5), ਅਤੇ 10 ਜ਼ਿੰਦਾ ਰਾਉਂਡ (.30 ਬੋਰ) ਬਰਾਮਦ ਕੀਤੇ ਗਏ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਸਦੇ ਯੂ.ਕੇ. ਅਧਾਰਤ ਗੈਂਗਸਟਰ ਧਰਮਾ ਸੰਧੂ ਨਾਲ ਸਿੱਧੇ ਸਬੰਧ ਸਨ, ਜੋ ਕਿ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਸਾਥੀ ਹੈ। ਹਰਵਿੰਦਰ ਰਿੰਦਾ ਪਾਕਿਸਤਾਨ ਅਧਾਰਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ ਸੰਚਾਲਕ ਹੈ, ਜਿਸਨੂੰ ਪਾਕਿਸਤਾਨ ਦੀ ਆਈ.ਐੱਸ.ਆਈ. ਦਾ ਸਮਰਥਨ ਪ੍ਰਾਪਤ ਹੈ। ਪੁਲਿਸ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
Get all latest content delivered to your email a few times a month.