ਤਾਜਾ ਖਬਰਾਂ
ਨਾਭਾ ਇੰਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨ ਵਜੋਂ ਜੱਸੀ ਸੋਹੀਆਂ ਵਾਲਾ ਨੇ ਅੱਜ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸੰਤ ਦਾਰਾ ਸਿੰਘ, ਆਪ ਦੇ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਹੋਰ ਮੌਜੂਦ ਸ਼ਖਸੀਅਤਾਂ ਨੇ ਹਿੱਸਾ ਲਿਆ।
ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਜੱਸੀ ਸੋਹੀਆਂ ਵਾਲਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਜਮੀਨ ਨਾਲ ਜੁੜੇ ਸੀਨੀਅਰ ਆਗੂ ਹਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਦੋ ਵਾਰ ਮਹੱਤਵਪੂਰਨ ਚੇਅਰਮੈਨ ਦੇ ਅਹੁਦੇ 'ਤੇ ਨਿਯੁਕਤ ਕੀਤਾ ਹੈ।
ਜੱਸੀ ਸੋਹੀਆਂ ਵਾਲਾ ਨੇ ਪਾਰਟੀ ਅਤੇ ਸਰਕਾਰ ਵੱਲੋਂ ਦਿੱਤੇ ਭਰੋਸੇ ਦਾ ਧੰਨਵਾਦ ਕੀਤਾ ਅਤੇ ਵਾਅਦਾ ਕੀਤਾ ਕਿ ਉਹ ਪੰਜਾਬ, ਆਪਣੇ ਲੋਕਾਂ ਅਤੇ ਪਾਰਟੀ ਦੀ ਸੇਵਾ ਲਈ ਸਦਾ ਤਤਪਰ ਰਹਿਣਗੇ। ਉਨ੍ਹਾਂ ਨੇ ਸ਼ਹਿਰ ਦੀ ਬਿਹਤਰੀ ਲਈ ਸਾਰਿਆਂ ਦੇ ਸਹਿਯੋਗ ਨਾਲ ਕੰਮ ਕਰਨ ਦਾ ਅਹਵਾਨ ਕੀਤਾ।
ਇਸ ਮੌਕੇ ਮੰਤਰੀ ਸੌਂਦ ਨੇ ਕੇਂਦਰ ਸਰਕਾਰ ਤੇ ਡੀਪ ਸਟੇਟ ਵੱਲੋਂ ਸਿੱਖਾਂ ਅਤੇ ਘੱਟ ਗਿਣਤੀਆਂ ਨਾਲ ਕੀਤੀ ਜਾ ਰਹੀ ਦਬਾਵਾਂ ਦੀ ਨਿੰਦਾ ਕੀਤੀ। ਉਨ੍ਹਾਂ ਨੇ ਪੰਜਾਬ ਪ੍ਰਤੀ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਵੀ ਹਵਾਲੇ ਦਿੱਤੇ ਫੰਡਾਂ ਮੁਹੱਈਆ ਕਰਨ ਲਈ ਜ਼ੋਰ ਲਗਾਉਣ ਦੀ ਅਪੀਲ ਕੀਤੀ।
ਸ. ਸੌਂਦ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਫਸਲ ਖਰੀਦ ਵਿੱਚ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਅਕਤੂਬਰ ਦੇ ਪਹਿਲੇ ਹਫ਼ਤੇ ਕਰਵਾਈਆਂ ਜਾਣਗੀਆਂ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਪਣੇ ਅਹੁਦੇ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਨਾਲ ਕੀਤੀ। ਇਸ ਮੌਕੇ ਅਣੇਕ ਸਿੱਖਿਆ, ਧਾਰਮਿਕ, ਪੰਚਾਇਤੀ ਅਤੇ ਸਮਾਜਿਕ ਸ਼ਖਸੀਅਤਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
Get all latest content delivered to your email a few times a month.