ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਵਿੱਚ ਆਪਣੇ ਨਿਵੇਕਲੇ ਤੇ ਬੇਬਾਕ ਸੁਭਾਅ ਨਾਲ ਚਰਚਿਤ ਸਾਬਕਾ ਕੈਬਨਿਟ ਮੰਤਰੀ ਅਤੇ ਅਜਨਾਲਾ ਹਲਕੇ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਤਿੰਨ ਮਹੱਤਵਪੂਰਨ ਕਮੇਟੀਆਂ—ਸਥਾਨਕ ਸਰਕਾਰ ਕਮੇਟੀ, ਪਬਲਿਕ ਅੰਡਰਟੇਕਿੰਗ ਕਮੇਟੀ ਅਤੇ ਲੋਕ ਲੇਖਾ ਕਮੇਟੀ - ਵਿੱਚ ਮੈਂਬਰ ਨਾਮਜ਼ਦ ਕੀਤਾ ਗਿਆ ਹੈ।
ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਅਤੇ ਐਨਆਰਆਈ ਭਰਾਵਾਂ ਦੇ ਲੰਬੇ ਸਮੇਂ ਤੋਂ ਅਟਕੇ ਮਸਲੇ ਹੱਲ ਕਰਨ ਕਾਰਨ ਚਰਚਿਤ ਰਹੇ ਧਾਲੀਵਾਲ ਨੇ ਨਵੀਂ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਅਤੇ ਸਪੀਕਰ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿਵਾਇਆ ਕਿ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਫਰਜ਼ ਨਿਭਾਉਣਗੇ। ਇਸ ਫੈਸਲੇ ਤੋਂ ਬਾਅਦ ਹਲਕਾ ਅਜਨਾਲਾ ਵਿੱਚ ‘ਆਪ’ ਵਰਕਰਾਂ ਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ।
Get all latest content delivered to your email a few times a month.