ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬੀ ਸੰਗੀਤ ਇੰਡਸਟਰੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪ੍ਰਸਿੱਧ ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ (74) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ (22 ਸਤੰਬਰ) ਮੋਹਾਲੀ ਵਿੱਚ ਕੀਤਾ ਜਾਵੇਗਾ। ਅੰਤਿਮ ਸੰਸਕਾਰ ਬਲੌਂਗੀ ਸ਼ਮਸ਼ਾਨਘਾਟ ਵਿੱਚ ਦੁਪਹਿਰ 1 ਵਜੇ ਕੀਤਾ ਜਾਵੇਗਾ। ਚਰਨਜੀਤ ਸਿੰਘ ਆਹੂਜਾ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਦੀ ਮੌਤ ਨੇ ਸੰਗੀਤ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਬੇਵਕਤੀ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੰਗੀਤ ਸਮਰਾਟ ਉਸਤਾਦ ਚਰਨਜੀਤ ਅਹੂਜਾ ਸਾਬ੍ਹ ਦਾ ਚਲੇ ਜਾਣਾ ਸੰਗੀਤ ਇੰਡਸਟਰੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਹੂਜਾ ਸਾਬ੍ਹ ਵੱਲੋਂ ਬਣਾਈਆਂ ਧੁਨਾਂ ਹਮੇਸ਼ਾ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰਦੀਆਂ ਰਹਿਣਗੀਆਂ। ਸਚਿਨ ਅਹੂਜਾ ਸਮੇਤ ਪਰਿਵਾਰ ਤੇ ਚਾਹੁਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਰੂਹ ਨੂੰ ਚਰਨਾਂ ‘ਚ ਥਾਂ ਦੇਣ।
Get all latest content delivered to your email a few times a month.