ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਾਂ ਦੇ ਪੰਜਵੇਂ ਗੁਰੂ, ਸ਼ਾਂਤੀ ਦੇ ਪੁੰਜ ਅਤੇ 'ਸ਼ਹੀਦਾਂ ਦੇ ਸਿਰਤਾਜ' ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ 'ਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਦਿਲੀ ਮੁਬਾਰਕਬਾਦ ਦਿੱਤੀ ਹੈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਸੰਦੇਸ਼ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭਨਾਂ ਦੇ ਪਰਿਵਾਰਾਂ 'ਤੇ ਆਪਣੀ ਮਿਹਰ ਭਰਿਆ ਹੱਥ ਰੱਖਣ। ਉਨ੍ਹਾਂ ਲਿਖਿਆ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਸੱਚ ਅਤੇ ਮਨੁੱਖਤਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ।
Get all latest content delivered to your email a few times a month.