ਤਾਜਾ ਖਬਰਾਂ
ਪੰਜਾਬ ਦੇ ਬਹੁ-ਚਰਚਿਤ ਕੋਟਕਪੂਰਾ ਫਾਇਰਿੰਗ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਹੁਕਮ ਸੁਣਾਇਆ ਹੈ। ਅਦਾਲਤ ਨੇ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਕੇਸ ਦੇ ਟਰਾਇਲ ਨੂੰ ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਇਸ ਕੇਸ ਦੀ ਸਾਰੀ ਕਾਰਵਾਈ ਫਰੀਦਕੋਟ ਦੀ ਟਰਾਇਲ ਕੋਰਟ ਦੀ ਬਜਾਏ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲੇਗੀ।
ਹਾਈਕੋਰਟ ਨੇ ਸਬੰਧਤ ਪਟੀਸ਼ਨ ਨੂੰ ਮਨਜ਼ੂਰੀ ਦਿੰਦਿਆਂ ਇਹ ਫੈਸਲਾ ਸੁਣਾਇਆ ਹੈ। ਅਦਾਲਤ ਦਾ ਮੰਨਣਾ ਹੈ ਕਿ ਕੇਸ ਨੂੰ ਚੰਡੀਗੜ੍ਹ ਤਬਦੀਲ ਕਰਨ ਨਾਲ ਦੋਵਾਂ ਸਬੰਧਤ ਮਾਮਲਿਆਂ ਦੀ ਸੁਣਵਾਈ ਇੱਕੋ ਥਾਂ 'ਤੇ ਹੋ ਸਕੇਗੀ। ਕਾਨੂੰਨੀ ਮਾਹਿਰਾਂ ਅਨੁਸਾਰ, ਇਸ ਫੈਸਲੇ ਨਾਲ ਨਾ ਸਿਰਫ਼ ਕਾਰਵਾਈ ਵਿੱਚ ਪਾਰਦਰਸ਼ਤਾ ਆਵੇਗੀ, ਸਗੋਂ ਕੇਸ ਦੇ ਨਿਪਟਾਰੇ ਵਿੱਚ ਵੀ ਤੇਜ਼ੀ ਆਉਣ ਦੀ ਪੂਰੀ ਉਮੀਦ ਹੈ।
Get all latest content delivered to your email a few times a month.