IMG-LOGO
ਹੋਮ ਪੰਜਾਬ: ਪੰਜਾਬ 'ਚ ਵੱਡੀ ਦਹਿਸ਼ਤਗਰਦ ਸਾਜ਼ਿਸ਼ ਨਾਕਾਮ, ਬੱਬਰ ਖਾਲਸਾ ਦੇ 2...

ਪੰਜਾਬ 'ਚ ਵੱਡੀ ਦਹਿਸ਼ਤਗਰਦ ਸਾਜ਼ਿਸ਼ ਨਾਕਾਮ, ਬੱਬਰ ਖਾਲਸਾ ਦੇ 2 ਗੁਰਗੇ ਗ੍ਰਨੇਡ ਅਤੇ ਵਿਸਫੋਟਕਾਂ ਸਮੇਤ ਕਾਬੂ

Admin User - Apr 09, 2026 02:33 PM
IMG

ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਲੀਹੋਂ ਲਾਹੁਣ ਦੀ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸੁਰੱਖਿਆ ਏਜੰਸੀਆਂ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਨਾਕਾਮ ਕਰ ਦਿੱਤਾ ਹੈ। ਕੇਂਦਰੀ ਏਜੰਸੀਆਂ, ਅੰਮ੍ਰਿਤਸਰ ਦਿਹਾਤੀ ਪੁਲਿਸ, ਗੁਰਦਾਸਪੁਰ ਪੁਲਿਸ ਅਤੇ SSOC ਅੰਮ੍ਰਿਤਸਰ ਨੇ ਮਿਲ ਕੇ ਪਾਕਿਸਤਾਨੀ ਖੁਫੀਆ ਏਜੰਸੀ ISI ਦੁਆਰਾ ਸਮਰਥਿਤ 'ਬੱਬਰ ਖਾਲਸਾ ਇੰਟਰਨੈਸ਼ਨਲ' (BKI) ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਸਿੱਧੇ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਮੁਤਾਬਕ ਇਹ ਮੁਲਜ਼ਮ ਸੂਬੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।


ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਬੇਹੱਦ ਖ਼ਤਰਨਾਕ ਸਮੱਗਰੀ ਬਰਾਮਦ ਕੀਤੀ ਗਈ ਹੈ, ਜਿਸ ਵਿੱਚ ਸ਼ਾਮਲ ਹਨ:


ਹੈਂਡ ਗ੍ਰਨੇਡ: 5 ਜ਼ਿੰਦਾ ਹੈਂਡ ਗ੍ਰਨੇਡ।


ਵਿਸਫੋਟਕ: 1 ਕਿਲੋ ਹਾਈ-ਐਕਸਪਲੋਸਿਵ ਆਈਡੀ (IED) ਸਮੱਗਰੀ।


ਤਕਨੀਕੀ ਯੰਤਰ: 2 ਸਪੈਸ਼ਲ ਡੈਟੋਨੇਟਰ, ਇੱਕ ਪੀਟੀਟੀ (PTT) ਟਾਈਮਰ (ਐਨਕੋਡਰ-ਡੀਕੋਡਰ ਸਮੇਤ), 9 ਵੋਲਟ ਦੀ ਬੈਟਰੀ ਅਤੇ ਇੱਕ ਵਾਕੀ-ਟਾਕੀ ਸੈੱਟ।


ਇਸ ਸਬੰਧੀ ਗੁਰਦਾਸਪੁਰ ਦੇ ਥਾਣਾ ਕਲਾਨੌਰ ਵਿਖੇ ਵਿਸਫੋਟਕ ਪਦਾਰਥ ਐਕਟ ਤਹਿਤ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਇਸ ਨੈੱਟਵਰਕ ਦੀਆਂ ਤਾਰਾਂ ਹੋਰ ਕਿਹੜੇ ਸਥਾਨਕ ਲੋਕਾਂ ਨਾਲ ਜੁੜੀਆਂ ਹੋਈਆਂ ਹਨ ਅਤੇ ਵਿਸਫੋਟਕਾਂ ਦੀ ਇਹ ਖੇਪ ਕਿੱਥੋਂ ਆਈ ਸੀ।


ਡੀਜੀਪੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਜਨਤਕ ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਤੱਤਾਂ ਵਿਰੁੱਧ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.