IMG-LOGO
ਹੋਮ ਪੰਜਾਬ, ਰਾਸ਼ਟਰੀ, ਅਮਰੀਕਾ ਦੇ ਮਿਨੀਸੋਟਾ 'ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ...

ਅਮਰੀਕਾ ਦੇ ਮਿਨੀਸੋਟਾ 'ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Admin User - Apr 09, 2026 04:59 PM
IMG

ਅਮਰੀਕਾ ਤੋਂ ਇੱਕ ਦਿਲ ਦਹਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਇਲਾਕੇ ਦੇ ਪਿੰਡ ਮੁਸ਼ਾਹਪੁਰ ਨਾਲ ਸੰਬੰਧਤ 42 ਸਾਲਾ ਰਾਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਰਾਜਿੰਦਰ ਸਿੰਘ ਕਰੀਬ ਦੋ ਸਾਲ ਪਹਿਲਾਂ ਰੋਜ਼ਗਾਰ ਦੀ ਖ਼ਾਤਰ ਅਮਰੀਕਾ ਗਿਆ ਸੀ ਅਤੇ ਉੱਥੇ ਮਿਨੀਸੋਟਾ ਵਿੱਚ ਰਹਿ ਰਿਹਾ ਸੀ। ਦੋ ਦਿਨ ਪਹਿਲਾਂ ਉਸਦੇ ਇਕ ਦੋਸਤ ਨੇ ਪਰਿਵਾਰ ਨੂੰ ਫੋਨ ਕਰਕੇ ਇਸ ਮੰਦਭਾਗੀ ਘਟਨਾ ਬਾਰੇ ਜਾਣਕਾਰੀ ਦਿੱਤੀ, ਜਿਸ ਨਾਲ ਪੂਰੇ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਪਰਿਵਾਰਕ ਮੈਂਬਰਾਂ ਅਨੁਸਾਰ, ਰਾਜਿੰਦਰ ਸਿੰਘ ਘਰ ਦਾ ਇਕਲੌਤਾ ਕਮਾਉਣ ਵਾਲਾ ਸੀ ਅਤੇ ਉਸ ਦੀਆਂ ਦੋ ਛੋਟੀਆਂ ਧੀਆਂ ਹਨ। ਉਸਨੂੰ ਵਿਦੇਸ਼ ਭੇਜਣ ਲਈ ਪਰਿਵਾਰ ਨੇ ਕਰਜ਼ਾ ਵੀ ਲਿਆ ਹੋਇਆ ਸੀ, ਜਿਸ ਕਾਰਨ ਹੁਣ ਘਰ ਦੀ ਆਰਥਿਕ ਹਾਲਤ ਹੋਰ ਵੀ ਨਾਜ਼ੁਕ ਹੋ ਗਈ ਹੈ। ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਰਾਜਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਉਸਦਾ ਅੰਤਿਮ ਸੰਸਕਾਰ ਆਪਣੇ ਪਿੰਡ ਵਿੱਚ ਧਾਰਮਿਕ ਰਸਮਾਂ ਨਾਲ ਕੀਤਾ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.