IMG-LOGO
ਹੋਮ ਪੰਜਾਬ: ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲ, 1.45 ਕਰੋੜ...

ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲ, 1.45 ਕਰੋੜ ਦੇ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ

Admin User - Apr 09, 2026 06:03 PM
IMG

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੇ ਕਦਮ ਚੁੱਕਦੇ ਹੋਏ ਖਨਣ, ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸ਼ੁਤਰਾਣਾ ਹਲਕੇ ਵਿੱਚ 1.45 ਕਰੋੜ ਰੁਪਏ ਦੇ ਸਿੰਚਾਈ ਪ੍ਰੋਜੈਕਟਾਂ ਦਾ ਲੋਕ ਅਰਪਣ ਕੀਤਾ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੀ ਉਨ੍ਹਾਂ ਨਾਲ ਮੌਜੂਦ ਰਹੇ।

ਪਿੰਡ ਕੱਲਰ ਭੈਣੀ ਵਿੱਚ ਲਗਭਗ 11.87 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਪਾਣੀ ਨੂੰ ਸੋਲਰ ਮੋਟਰ ਰਾਹੀਂ ਨਾਲੀਆਂ ਦੁਆਰਾ ਖੇਤਾਂ ਤੱਕ ਪਹੁੰਚਾਉਣ ਵਾਲੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸਦੇ ਨਾਲ ਹੀ ਪਿੰਡ ਸਧਾਰਨਪੁਰ ਵਿੱਚ 1.33 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਮੋਘੇ ਤੋਂ ਨਵੀਂ ਪਾਈਪ ਲਾਈਨ ਰਾਹੀਂ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।

ਮੰਤਰੀ ਗੋਇਲ ਨੇ ਦੱਸਿਆ ਕਿ ਇਨ੍ਹਾਂ ਯੋਜਨਾਵਾਂ ਨਾਲ ਨਾ ਸਿਰਫ਼ ਫਸਲਾਂ ਦੀ ਪੈਦਾਵਾਰ ਵਧੇਗੀ, ਸਗੋਂ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਫੀਸਦੀ ਤੱਕ ਬਚਤ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾ ਕੇ ਟਿਊਬਵੈੱਲਾਂ ‘ਤੇ ਨਿਰਭਰਤਾ ਘਟਾਉਣ ਲਈ ਵਚਨਬੱਧ ਹੈ।

ਉਨ੍ਹਾਂ ਇਹ ਵੀ ਕਿਹਾ ਕਿ “ਪਾਣੀ ਦੀ ਹਰ ਬੂੰਦ ਕੀਮਤੀ ਹੈ” ਅਤੇ ਸਰਕਾਰ ਵੱਲੋਂ ਛੱਪੜਾਂ ਦੇ ਪਾਣੀ ਨੂੰ ਵੀ ਸਿੰਚਾਈ ਲਈ ਵਰਤਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਭਗ 6700 ਕਰੋੜ ਰੁਪਏ ਖਰਚੇ ਜਾ ਰਹੇ ਹਨ ਤਾਂ ਜੋ ਪਾਣੀ ਟੇਲਾਂ ਤੱਕ ਪਹੁੰਚ ਸਕੇ ਅਤੇ ਪੰਜਾਬ ਦੇ ਜਲ ਸੰਕਟ ਨੂੰ ਘਟਾਇਆ ਜਾ ਸਕੇ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਕੱਲਰ ਭੈਣੀ ਪ੍ਰੋਜੈਕਟ ਨਾਲ ਕਰੀਬ 100 ਏਕੜ ਜ਼ਮੀਨ ਨੂੰ ਲਾਭ ਮਿਲੇਗਾ ਅਤੇ 24 ਕਿਸਾਨ ਪਰਿਵਾਰਾਂ ਨੂੰ ਫ਼ਾਇਦਾ ਹੋਵੇਗਾ, ਜਦਕਿ ਸਧਾਰਨਪੁਰ ਪ੍ਰੋਜੈਕਟ 600 ਏਕੜ ਖੇਤਰ ਨੂੰ ਕਵਰ ਕਰੇਗਾ ਅਤੇ 41 ਕਿਸਾਨ ਪਰਿਵਾਰਾਂ ਲਈ ਲਾਭਕਾਰੀ ਸਾਬਤ ਹੋਵੇਗਾ।

ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸਾਵਧਾਨੀ ਨਾਲ ਵਰਤੋਂ ਕਰਨ ਤਾਂ ਜੋ ਭਵਿੱਖ ਵਿੱਚ ਪੰਜਾਬ ਦੇ ਜਲ ਸਰੋਤਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਵਸਨੀਕ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.