IMG-LOGO
ਹੋਮ ਪੰਜਾਬ: ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼...

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

Admin User - Apr 09, 2026 08:32 PM
IMG

ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਤਹਿ.ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਿਕਾਇਤ ਨੰ: ਕ(ਗ) 113/25  ਪ੍ਰਾਪਤ ਹੋਈ ਸੀ ਜਿਸ ਵਿੱਚ ਜਾਤੀ ਸਬੰਧੀ ਅਪਸ਼ਬਦ ਬੋਲਣ , ਕੁੱਟਮਾਰ ਕਰਨ,ਬੇਪੱਤ ਕਰਨ, ਘਰ ਤੇ ਹਮਲਾ ਅਤੇ ਤੇਜਧਾਰ ਹਥਿਆਰ ਨਾਲ ਵਾਰ ਕਰਕੇ ਅਤੇ ਝੂਠੇ ਪਰਚਾ ਕੈਂਸਲ ਕਰਵਾਉਣ ਬਾਰੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਸੀ। 

ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਆਰੰਭ ਕਰ ਦਿੱਤੀ। ਜਿਸ ਸਬੰਧੀ ਕਮਿਸ਼ਨ ਵਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਨੂੰ ਪੰਜ ਵਾਰ ਮਿਤੀ 14-01-2026, 30-01-2026, 17-02-2026, 24-02-2026 ਅਤੇ 07-04-2026 ਪੱਤਰ ਭੇਜ ਕੇ ਇਕਬਾਲ ਸਿੰਘ ਐਸ.ਪੀ.ਡੀ. ਰਾਹੀਂ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਤਲਬ ਕੀਤੀ ਗਈ ਸੀ। ਪ੍ਰੰਤੂ ਉਕਤ ਅਧਿਕਾਰੀ ਇਕ ਵਾਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ। ਜਿਸ ਨੂੰ ਕਮਿਸ਼ਨ ਨੇ ਬਹੁਤ ਗੰਭੀਰਤਾ ਨਾਲ ਲੈਂਦਿਆਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਪੀ. ਡੀ. ਇਕਬਾਲ ਸਿੰਘ ਵਲੋਂ ਡਿਊਟੀ ਵਿੱਚ ਕੀਤੀ ਜਾ ਰਹੀ ਕੁਤਾਰੀ ਦੇ ਮੱਦੇਨਜ਼ਰ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਰੂਲਜ਼ 1970 ਤਹਿਤ ਕਾਰਵਾਈ ਕਰਦੇ ਹੋਏ ਮੁਕੰਮਲ ਰਿਪੋਰਟ ਨਿਸ਼ਚਿਤ ਮਿਤੀ 16-04-2026 ਨੂੰ ਸਮਰੱਥ ਅਧਿਕਾਰੀ ਰਾਹੀਂ ਕਮਿਸ਼ਨ ਦਫਤਰ ਵਿਖੇ ਪੇਸ਼ ਕਰਨ ਲਈ ਕਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.