IMG-LOGO
ਹੋਮ ਪੰਜਾਬ: ਘਰੇਲੂ ਝਗੜਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ,...

ਘਰੇਲੂ ਝਗੜਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਪਤਨੀ ਤੇ ਉਸਦੇ ਭਰਾਵਾਂ 'ਤੇ ਲਗਾਏ ਗੰਭੀਰ ਦੋਸ਼

Admin User - Apr 11, 2026 08:09 PM
IMG

ਲੁਧਿਆਣਾ ਤੋਂ ਇਕ ਦਿਲ ਦਹਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਘਰੇਲੂ ਤਣਾਅ ਕਾਰਨ ਇੱਕ 35 ਸਾਲਾ ਨੌਜਵਾਨ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ ਪ੍ਰਦੀਪ ਵਜੋਂ ਹੋਈ ਹੈ, ਜਿਸ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਅਨੁਸਾਰ, ਪ੍ਰਦੀਪ ਲੰਬੇ ਸਮੇਂ ਤੋਂ ਘਰੇਲੂ ਝਗੜਿਆਂ ਅਤੇ ਮਨੋਵਿਗਿਆਨਕ ਦਬਾਅ ਹੇਠ ਜੀ ਰਹਿਆ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਉਸਦੀ ਪਤਨੀ ਅਤੇ ਉਸਦੇ ਭਰਾ ਵੱਲੋਂ ਉਸਨੂੰ ਲਗਾਤਾਰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਾਰਨ ਉਹ ਡਿੱਗਦਾ ਗਿਆ ਅਤੇ ਅਖੀਰ ਇਹ ਕਦਮ ਚੁੱਕ ਬੈਠਾ।

ਮਾਮਲਾ ਇੱਥੇ ਹੀ ਨਹੀਂ ਰੁਕਿਆ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਪ੍ਰਦੀਪ ਦੀ ਮੌਤ ਤੋਂ ਬਾਅਦ ਵੀ ਉਸਦੀ ਪਤਨੀ ਅਤੇ ਉਸਦੇ ਭਰਾਵਾਂ ਨੇ ਘਰ ਵਿੱਚ ਦਾਖਲ ਹੋ ਕੇ ਹੰਗਾਮਾ ਕੀਤਾ, ਜਿਸ ਨਾਲ ਮਾਹੌਲ ਹੋਰ ਵੀ ਗੰਭੀਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆ। ਪੁਲਿਸ ਵੱਲੋਂ ਪਤਨੀ ਅਤੇ ਉਸਦੇ ਭਰਾਵਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਦੌਰਾਨ, ਮ੍ਰਿਤਕ ਦੇ ਪਰਿਵਾਰਕ ਮੈਂਬਰ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਅਪੀਲ ਕਰ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.