ਤਾਜਾ ਖਬਰਾਂ
ਖਾਲਸਾ ਸਾਜਨਾ ਦਿਵਸ ਦੇ ਮੌਕੇ 'ਤੇ ਬਹੁਜਨ ਸਮਾਜ ਪਾਰਟੀ ਵੱਲੋਂ ਪਿੰਡ ਸ੍ਰੀ ਖਵਾਸਪੁਰਾ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਇੱਕ ਵੱਡਾ ਰੋਸ ਮਾਰਚ ਕੱਢਿਆ ਗਿਆ, ਜਿਸ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਵਰਕਰਾਂ ਨੇ ਹਿੱਸਾ ਲਿਆ। ਮਾਰਚ ਤੋਂ ਬਾਅਦ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪਾਰਟੀ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ਼ ਤਿੱਖਾ ਪ੍ਰਦਰਸ਼ਨ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬੇਅਦਬੀ ਮਾਮਲਿਆਂ ਵਿੱਚ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਬਿੱਲ ਸਿਰਫ਼ ਲੋਕਾਂ ਨੂੰ ਭਰਮਿਤ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਦਲੀਲ ਦਿੱਤੀ ਕਿ ਪਿਛਲੇ ਸਾਲਾਂ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀਆਂ ਬੇਅਦਬੀਆਂ ਦੇ ਕੇਸਾਂ ਵਿੱਚ ਢੁਕਵੀਂ ਕਾਰਵਾਈ ਨਾ ਹੋਣ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ। ਕਰੀਮਪੁਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ’ਤੇ ਤਾਨਾਸ਼ਾਹੀ ਢੰਗ ਨਾਲ ਕੰਮ ਕਰਨ ਦੇ ਦੋਸ਼ ਲਗਾਏ ਅਤੇ ਕਿਹਾ ਕਿ ਇਸ ਸੰਵੇਦਨਸ਼ੀਲ ਮਸਲੇ ’ਤੇ ਨਾ ਤਾਂ ਧਾਰਮਿਕ ਸੰਸਥਾਵਾਂ ਅਤੇ ਨਾ ਹੀ ਸਮਾਜਿਕ ਵਰਗਾਂ ਨਾਲ ਕੋਈ ਸਲਾਹ-ਮਸ਼ਵਰਾ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਦੇ ਨੇੜੇ ਆਉਂਦੇ ਹੀ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਕਦਮ ਚੁੱਕ ਕੇ ਆਪਣੀਆਂ ਕਮੀਆਂ ਨੂੰ ਓਹਲੇ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਸਰਕਾਰ ਨੂੰ ਇਸਦਾ ਮੁਕੰਮਲ ਜਵਾਬ ਦੇਣਗੇ।
Get all latest content delivered to your email a few times a month.