IMG-LOGO
ਹੋਮ ਪੰਜਾਬ: ਡਾ. ਹਰਪ੍ਰਿਤਪਾਲ ਕੌਰ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੰਭਾਲਿਆ ਚਾਰਜ

ਡਾ. ਹਰਪ੍ਰਿਤਪਾਲ ਕੌਰ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੰਭਾਲਿਆ ਚਾਰਜ

Admin User - Apr 13, 2026 07:18 PM
IMG

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਡਾ. ਹਰਪ੍ਰਿਤਪਾਲ ਕੌਰ ਨੇ ਬਠਿੰਡਾ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਦਫ਼ਤਰ ਵਿੱਚ ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਉਹ ਫਾਜ਼ਿਲਕਾ ਜ਼ਿਲ੍ਹੇ ਵਿੱਚ ਵੀ ਇਸੇ ਅਹੁਦੇ ‘ਤੇ ਆਪਣੀਆਂ ਸੇਵਾਵਾਂ ਬਖ਼ੂਬੀ ਨਿਭਾ ਰਹੀਆਂ ਸਨ। ਆਪਣਾ ਅਹੁਦਾ ਸੰਭਾਲਣ ਉਪਰੰਤ ਡਾ. ਕੌਰ ਨੇ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੀਆਂ ਅਤੇ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਨੂੰ ਹਰ ਕਿਸਾਨ ਤੱਕ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਲਕਸ਼ ਹੋਵੇਗਾ। ਉਨ੍ਹਾਂ ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਸਰਕਾਰੀ ਯੋਜਨਾਵਾਂ ਨੂੰ ਪਿੰਡ ਪੱਧਰ ਤੱਕ ਲਾਗੂ ਕੀਤਾ ਜਾਵੇ। ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਵੀਆਂ ਖੇਤੀ ਤਕਨੀਕਾਂ ਅਤੇ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਤਾਂ ਜੋ ਉਨ੍ਹਾਂ ਨੂੰ ਸਮੇਂ-ਸਿਰ ਸਹੀ ਸਲਾਹ ਅਤੇ ਮਦਦ ਮਿਲ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.