2021-02-26 16:58:29 ( ਖ਼ਬਰ ਵਾਲੇ ਬਿਊਰੋ )
ਦਿੱਲੀ 26 ਫ਼ਰਵਰੀ :- ਅੱਜ ਦਿੱਲੀ ਚ ਮੁੱਖ ਚੋਣ ਕਮਿਸ਼ਨਰ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਬੰਗਾਲ ਸਮੇਤ 4 ਸੂਬਿਆਂ 'ਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ 4 ਸੂਬੇ ਅਤੇ ਇੱਕ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਜਲਦ ਚੋਣਾਂ ਕਰਵਾਈਆਂ ਜਾਣਗੀਆਂ ਜਿਸ ਸੰਬੰਧੀ ਆਉਣ ਵਾਲੇ ਦਿਨਾਂ 'ਚ ਤਰੀਕ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ। ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਕਿ ਬੰਗਾਲ ਸਮੇਤ ਕੇਰਲ, ਤਮਿਲਨਾਡੂ, ਪੁਡੂਚੇਰੀ ਤੇ ਅਸਾਮ 'ਚ ਕੋਰੋਨਾ ਨੂੰ ਧਿਆਨ 'ਚ ਰੱਖਦਿਆਂ ਚੋਣਾਂ ਕਰਵਾਈਆਂ ਜਾਣਗੀਆਂ।