2021-03-08 10:19:52 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ:- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਜਦੋਂ ਸੈਸ਼ਨ ਦੀ ਸ਼ੁਰੂਆਤੀ ਸਮੇਂ ਹੀ ਜੋ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸਸਪੈਂਡ ਕੀਤੇ ਗਏ ਅਕਾਲੀ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਸਨ । ਪ੍ਰਦਰਸ਼ਨ ਕਰ ਲਈ ਜਿਉਂ ਹੀ ਅਕਾਲੀ ਵਿਧਾਇਕ ਵਿਧਾਨ ਸਭਾ ਚੌਕ ਨੇੜੇ ਪੁੱਜੇ ਤਾਂ ਚੰਡੀਗੜ੍ਹ ਪੁਲੀਸ ਨੇ ਰੋਕਾਂ ਲਗਾ ਦਿੱਤੀਅਾਂ । ਇਸ ਸਮੇਂ ਨਾਅਰੇਬਾਜ਼ੀ ਕਰਦਿਆਂ ਅਕਾਲੀ ਵਿਧਾਇਕਾਂ ਨੇ ਪੁਲੀਸ ਰੋਕਾਂ ਤੋੜ ਦਿੱਤੀਆਂ ਤੇ ਦੂਜੇ ਪਾਸੇ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਲਈ ਹੱਥੋਪਾਈ ਵੀ ਕੀਤੀ ਅਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ । ਅਖੀਰ ਜਦੋਂ ਉਹ ਧਰਨੇ ਤੇ ਬੈਠ ਗਏ ਤਾਂ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ । ਅਕਾਲੀ ਵਿਧਾਇਕਾਂ ਦਾ ਕਹਿਣਾ ਹੈ ਉਨ੍ਹਾਂ ਨੂੰ ਪਤਾ ਹੈ ਕਿ ਉਹ ਵਿਧਾਨ ਸਭਾ ਦੇ ਸਦਨ ਵਿੱਚ ਨਹੀਂ ਜਾ ਸਕਦੇ ਪਰ ਵਿਧਾਨ ਸਭਾ ਦੇ ਬਾਹਰ ਬੈਠਣਾ ਤਾਂ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ ।