2021-03-08 15:47:00 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ :- ਪੰਜਾਬ ਸਰਕਾਰ ਦੀ ਸਿਫ਼ਾਰਸ਼ ਤੇ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਸਟੇਟ ਵੁਮੈਨ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਨਿਯੁਕਤੀ ਦਾ ਅਗਲੇ ਤਿੰਨ ਵਰ੍ਹਿਆਂ ਲਈ ਹੋਰ ਵਾਧਾ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਮਨੀਸ਼ਾ ਗੁਲਾਟੀ ਦੀ ਪਹਿਲਾਂ 13 ਮਾਰਚ 2018 ਨੂੰ 3 ਸਾਲਾਂ ਲਈ ਮਾਰਚ 2021 ਤਕ ਨਿਯੁਕਤੀ ਹੋਈ ਸੀ। ਹੁਣ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 19- 3-2021 ਤੋ 18-3-2024 ਤਕ ਨਿਯੁਕਤੀ ਕੀਤੀ ਗਈ ਹੈ । ਚੇਅਰਪਰਸਨ ਮਨੀਸ਼ਾ ਗੁਲਾਟੀ ਨੇ " ਖ਼ਬਰ ਵਾਲੇ ਡਾਟਕਾਮ" ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ ਮਾਣ ਹੈ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸ ਦੇ ਪਿਛਲੇ 3 ਵਰ੍ਹਿਆਂ ਦੇ ਕੀਤੇ ਕੰਮਾਂ ਚ ਤਸੱਲੀ ਪ੍ਰਗਟਾਉਂਦਿਆਂ ਇਕ ਵਾਰ ਫਿਰ ਉਸ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ।