2023-01-29 20:19:21 ( ਖ਼ਬਰ ਵਾਲੇ ਬਿਊਰੋ )
ਭਾਰਤ ਦੀਆਂ ਕੁੜੀਆਂ ਨੇ ਇਤਿਹਾਸ ਰੱਚ ਦਿੱਤਾ ਹੈ।ਭਾਰਤ ਨੇ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਇੰਗਲੈਂਡ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਜਿੱਤ ਲਿਆ ਹੈ। ਟੀਮ ਇੰਡੀਆ ਨੇ ਇਸ ਵਿਸ਼ਵ ਕੱਪ ਦਾ ਪਹਿਲਾ ਐਡੀਸ਼ਨ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਦੇ ਸਾਹਮਣੇ 69 ਦੌੜਾਂ ਦਾ ਟੀਚਾ ਰੱਖਿਆ ਸੀ ਅਤੇ ਟੀਮ ਇੰਡੀਆ ਨੇ ਸੱਤ ਵਿਕਟਾਂ ਗੁਆ ਕੇ ਇਸ ਨੂੰ ਹਾਸਲ ਕਰ ਲਿਆ।
ਭਾਰਤ ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ। ਫਾਈਨਲ ਮੈਚ ਵਿੱਚ ਟੀਮ ਇੰਡੀਆ ਨੇ ਇੰਗਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਇਆ। ਇਸ ਮੈਚ 'ਚ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 68 ਦੌੜਾਂ ਬਣਾਈਆਂ। ਟੀਮ ਇੰਡੀਆ ਨੇ ਇਸ ਆਸਾਨ ਟੀਚੇ ਨੂੰ ਸੱਤ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਇਸ ਨਾਲ ਭਾਰਤ ਨੇ ਪਹਿਲਾ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ। ਭਾਰਤੀ ਮਹਿਲਾ ਟੀਮ ਪਹਿਲੀ ਵਾਰ ਕਿਸੇ ਵੀ ਆਈਸੀਸੀ ਟੂਰਨਾਮੈਂਟ ਨੂੰ ਜਿੱਤਣ ਵਿੱਚ ਸਫਲ ਰਹੀ ਹੈ।