2023-02-01 16:48:41 ( ਖ਼ਬਰ ਵਾਲੇ ਬਿਊਰੋ )
ਕੇਦਰੀ ਬਜਟ 2023 ਕਿਸਾਨਾਂ, ਗਰੀਬਾਂ ਅਤੇ ਨੌਜਵਾਨਾਂ ਲਈ ਨਿਰਾਸ਼ਾਜਨਕ ਹੈ। ਨਾ ਕਿਸਾਨਾਂ ਦੀ ਆਮਦਨ ਦੁੱਗਣੀ ਹੋਈ ਅਤੇ ਨਾ ਹੀ ਘੱਟੋ-ਘੱਟ ਸਮਰਥਨ ਮੁੱਲ 'ਤੇ ਸਾਰੀਆਂ ਫਸਲਾਂ ਦੀ ਖਰੀਦ ਲਈ ਕੁਝ ਕੀਤਾ ਗਿਆ। ਨਾ ਸਾਲ 2022 ਤੱਕ ਪੱਕੇ ਮਕਾਨਾਂ ਨੂੰ ਯਕੀਨੀ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਵੀ ਕੁਝ ਨਹੀਂ ਕੀਤਾ ਗਿਆ ਨਾ ਹੀ ਹੁਣ ਮਹਿੰਗਾਈ ਨੂੰ ਕਾਬੂ ਕਰਨ, ਤੇਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਨੂੰ ਘਟਾਉਣ ਲਈ ਕੁਝ ਕੀਤਾ ਗਿਆ। ਨੌਜਵਾਨ ਅਜੇ ਵੀ 16 ਕਰੋੜ ਨੌਕਰੀਆਂ ਦੀ ਉਡੀਕ ਕਰ ਰਹੇ ਹਨ।
ਇਸ ਦੇ ਇਲਾਵਾ ਇਸ ਬਜਟ ਵਿੱਚ ਪੰਜਾਬ ਲਈ ਵੀ ਕੁਝ ਨਹੀਂ ਹੈ। ਸਰਹੱਦੀ ਕਿਸਾਨਾਂ ਨੂੰ ਕੋਈ ਪ੍ਰੋਤਸਾਹਨ ਰਾਸ਼ੀ ਨਹੀਂ। ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨਾਲ ਨਜਿੱਠਣ ਲਈ ਫ਼ਸਲੀ ਵਿਭਿੰਨਤਾ ਲਈ ਕੋਈ ਫੰਡ ਨਹੀਂ ਅਤੇ ਦੇਸ਼ ਦੇ ਭੋਜਨ ਭੰਡਾਰ ਵਿੱਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਲਈ ਕੋਈ ਸਹਾਇਤਾਂ ਨਹੀਂ। ਪੰਜਾਬ ਦੀ ਸਨਅਤ ਦੀ ਬਹਾਲੀ ਲਈ ਕੋਈ ਰਾਸ਼ੀ ਨਹੀਂ। ਸੂਬੇ ਲਈ ਕੋਈ ਨਵੀਂ ਵੱਡੀ ਸੰਸਥਾ ਨਹੀਂ। ਬਜਟ ਦਾ ਕੇਂਦਰ ਸਿਰਫ਼ ਤੇ ਸਿਰਫ਼ ਕਾਰਪੋਰੇਟ ਅਤੇ ਅਗਾਮੀ ਚੋਣਾਂ ਵਾਲੇ ਰਾਜਾਂ 'ਤੇ ਤਵੱਜੋਂ ਦੇ ਰਿਹਾ ਹੈ।