2023-02-03 11:40:18 ( ਖ਼ਬਰ ਵਾਲੇ ਬਿਊਰੋ )
ਖਰੜ ਸਿਟੀ ਪੁਲੀਸ ਨੇ 50 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖਰੜ ਦੇ ਐਸਐਚਓ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪੰਚਕੂਲਾ ਵਾਸੀ ਰਜਨੀਸ਼ ਅਤੇ ਦਿਨੇਸ਼ ਨੂੰ 50 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ।